24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਭਾਜਪਾ ਆਪਣੇ ਦਮ ’ਤੇ ਲੜੇਗੀ ਚੋਣਾਂ- ਅਸ਼ਵਨੀ ਸ਼ਰਮਾ

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ’ਤੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ....

ਅਜੀਤ ਡੈਸਕ 02-12-2025

ਚੰਡੀਗੜ੍ਹ, 2 ਦਸੰਬਰ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ’ਤੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਇਕੱਲੇ ਤੌਰ ’ਤੇ ਚੋਣਾਂ ਲੜੇਗੀ। ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਪ੍ਰਤੀਕਿਰਿਆ ਪ੍ਰਗਟਾਉਂਦੇ ਹੋਏ ਕਿਹਾ ਕਿ ਭਾਜਪਾ ਆਪਣੇ ਦਮ ਉੱਤੇ ਚੋਣਾਂ ਵਿਚ ਇਕੱਲੇ ਤੌਰ ’ਤੇ ਉਤਰੇਗੀ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ 117 ਹਲਕਿਆਂ ਲਈ ਭਾਜਪਾ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ’ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਜੀ ਨੂੰ ਸਾਡੀ ਫਿਕਰ ਨਹੀਂ ਕਰਨੀ ਚਾਹੀਦੀ ਸਗੋਂ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ।

ਪਿਛਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਆਫ਼ਤ ਪ੍ਰਬੰਧਨ ਲਈ ਅਲਾਟ ਕੀਤੇ ਗਏ ਫੰਡਾਂ ਸੰਬੰਧੀ ਪੁੱਛੇ ਸਵਾਲਾਂ ਦਾ ਕੇਂਦਰ ਵਲੋਂ ਜਵਾਬ ਅਗਲੀ ਖ਼ਬਰ ਟਰਾਂਸਪੋਰਟ ਵਿਭਾਗ ਦੇ ਕੱਚੇ ਵਰਕਰਾਂ ਦੀ ਹੜਤਾਲ ਸਮਾਪਤ