23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-12-2025

ਪੀਟੀਆਈ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਇਮਰਾਨ ਖਾਨ ਦੀ ਭੈਣ ਨੂੰ ਜੇਲ੍ਹ ਜਾਣ ਦੀ ਇਜਾਜ਼ਤ

ਰਾਵਲਪਿੰਡੀ (ਪਾਕਿਸਤਾਨ), 2 ਦਸੰਬਰ (ਏਐਨਆਈ): ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਪਾਕਿਸਤਾਨੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਪਾਕਿਸਤਾਨ-ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸੰਸਥਾਪਕ ਇਮਰਾਨ ਖਾਨ ਦੀ ਭੈਣ ਉਜ਼ਮਾ ਖਾਨ...

ਅਜੀਤ ਡੈਸਕ 02-12-2025

ਰਾਵਲਪਿੰਡੀ (ਪਾਕਿਸਤਾਨ), 2 ਦਸੰਬਰ (ਏਐਨਆਈ): ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ ਪਾਕਿਸਤਾਨੀ ਅਧਿਕਾਰੀਆਂ ਨੇ ਮੰਗਲਵਾਰ ਨੂੰ  ਪਾਕਿਸਤਾਨ-ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਸੰਸਥਾਪਕ ਇਮਰਾਨ ਖਾਨ ਦੀ ਭੈਣ ਉਜ਼ਮਾ ਖਾਨ ਨੂੰ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ। ਉਜ਼ਮਾ ਜੇਲ੍ਹ ਵਿਚ ਉਦੋਂ ਦਾਖਲ ਹੋਈ, ਜਦੋਂ ਉਸਦੇ ਨਾਲ ਆਉਣ ਵਾਲੇ ਕਈ ਪੀਟੀਆਈ ਸਮਰਥਕ ਬਾਹਰ ਇੰਤਜ਼ਾਰ ਕਰ ਰਹੇ ਸਨ। 'ਡਾਨ' ਦੀ ਇਕ ਰਿਪੋਰਟ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ।

ਇਹ ਮੁਲਾਕਾਤ ਉਸ ਦਿਨ ਹੋਈ ਜਦੋਂ ਪੀਟੀਆਈ ਨੇ ਖਾਨ ਦੇ ਮੁਲਾਕਾਤ ਅਧਿਕਾਰਾਂ 'ਤੇ ਪਾਬੰਦੀਆਂ ਨੂੰ ਲੈ ਕੇ ਇਸਲਾਮਾਬਾਦ ਹਾਈ ਕੋਰਟ ਅਤੇ ਅਦਿਆਲਾ ਜੇਲ੍ਹ ਦੇ ਬਾਹਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਹੈ ਕਿ ਇਮਰਾਨ ਦੇ ਪਰਿਵਾਰ ਦੇ ਮੈਂਬਰ ਅਤੇ ਸੀਨੀਅਰ ਨੇਤਾ ਕਈ ਹਫ਼ਤਿਆਂ ਤੋਂ ਉਨ੍ਹਾਂ ਨੂੰ ਮਿਲਣ ਤੋਂ ਅਸਮਰੱਥ ਸਨ।

'ਡਾਨ' ਅਨੁਸਾਰ, ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਪਹਿਲਾਂ ਕਿਹਾ ਸੀ ਕਿ 27 ਅਕਤੂਬਰ ਤੋਂ ਕਿਸੇ ਨੂੰ ਵੀ ਇਮਰਾਨ ਜਾਂ ਉਸਦੀ ਪਤਨੀ ਬੁਸ਼ਰਾ ਬੀਬੀ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਪ੍ਰਦਰਸ਼ਨਾਂ ਤੋਂ ਪਹਿਲਾਂ ਇਸਲਾਮਾਬਾਦ ਅਤੇ ਰਾਵਲਪਿੰਡੀ ਵਿਚ ਫੌਜਦਾਰੀ ਪ੍ਰਕਿਰਿਆ ਜ਼ਾਬਤੇ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਸੀ, ਜਿਸ ਵਿਚ ਸੀਮਤ ਸਮੇਂ ਲਈ ਚਾਰ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਸੀ।

ਗ੍ਰਹਿ ਰਾਜ ਮੰਤਰੀ ਤਲਾਲ ਚੌਧਰੀ ਨੇ ਮੀਡੀਆ ਨੂੰ ਚੇਤਾਵਨੀ ਦਿੱਤੀ ਕਿ "ਭਾਵੇਂ ਉਹ ਇਸਲਾਮਾਬਾਦ ਹਾਈ ਕੋਰਟ ਜਾਂ ਅਡਿਆਲਾ ਜੇਲ੍ਹ ਵਿਚ ਆਉਣ, ਧਾਰਾ 144 ਦੇ ਤਹਿਤ ਕਾਰਵਾਈ ਬਿਨਾਂ ਕਿਸੇ ਭੇਦਭਾਵ ਦੇ ਕੀਤੀ ਜਾਵੇਗੀ"। ਉਨ੍ਹਾਂ ਨੇ ਪੀਟੀਆਈ ਸਮਰਥਿਤ ਕਾਨੂੰਨਸਾਜ਼ਾਂ ਨੂੰ "ਕਾਨੂੰਨ ਦੀ ਪਾਲਣਾ" ਕਰਨ ਦੀ ਅਪੀਲ ਕੀਤੀ।

ਇਮਰਾਨ ਦੀਆਂ ਭੈਣਾਂ ਨੇ ਵੀ ਰਾਵਲਪਿੰਡੀ ਜੇਲ੍ਹ ਦੇ ਬਾਹਰ ਕਈ ਵਾਰ ਵਿਰੋਧ ਪ੍ਰਦਰਸ਼ਨ ਕੀਤਾ ਹੈ ਜਦੋਂ ਉਨ੍ਹਾਂ ਨੂੰ ਪਹੁੰਚ ਤੋਂ ਇਨਕਾਰ ਕੀਤਾ ਗਿਆ ਸੀ। ਪੀਟੀਆਈ ਨੇ ਪਹਿਲਾਂ ਦੋਸ਼ ਲਗਾਇਆ ਸੀ ਕਿ ਪੁਲਿਸ ਨੇ 19 ਨਵੰਬਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇਮਰਾਨ ਦੀਆਂ ਭੈਣਾਂ ਨਾਲ ਧੱਕਾ-ਮੁੱਕੀ ਕੀਤੀ ਸੀ ਅਤੇ "ਹਿੰਸਕ ਤੌਰ 'ਤੇ ਹਿਰਾਸਤ ਵਿਚ" ਲਿਆ ਸੀ।

ਪਿਛਲੀ ਖ਼ਬਰ ਸੀਵਰੇਜ ਬੋਰਡ ਦੇ ਠੇਕਾ ਕਾਮਿਆਂ ਵਲੋਂ ਤਿੰਨ ਰੋਜ਼ਾ ਹੜਤਾਲ ਸ਼ੁਰੂ ਅਗਲੀ ਖ਼ਬਰ ਬ੍ਰਿਟਿਸ਼ਾਂ ਸ਼ਾਸਕਾਂ ਵਾਂਗ ਵਿਵਹਾਰ ਨਾ ਕਰੋ : ਮਮਤਾ ਨੇ ਵਿਸ਼ੇਸ਼ ਤੀਬਰ ਸੋਧ ਨੂੰ ਲੈ ਕੇ ਕੇਂਦਰ ਦੀ ਕੀਤੀ ਨਿੰਦਾ