24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਭਿੱਖੀਵਿੰਡ ਵਿਖੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਵਰਕਰਾਂ ਦੀ ਕੁੱਟਮਾਰ ਅਤੇ ਹੋਈ ਗੁੰਡਾਗਰਦੀ

ਭਿੱਖੀਵਿੰਡ, (ਤਰਨਤਾਰਨ), 3 ਦਸੰਬਰ (ਬੌਬੀ)- ਬਲਾਕ ਸੰਮਤੀ ਪ੍ਰੀਸ਼ਦ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਭਿੱਖੀਵਿੰਡ ਬਲਾਕ ਵਿਚ ਸਥਿਤੀ ਉਸ ਸਮੇਂ ਤਆਅ ਪੂਰਨ ਬਣ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ...

ਅਜੀਤ ਡੈਸਕ 03-12-2025

ਭਿੱਖੀਵਿੰਡ, (ਤਰਨਤਾਰਨ), 3 ਦਸੰਬਰ (ਬੌਬੀ)- ਬਲਾਕ ਸੰਮਤੀ ਪ੍ਰੀਸ਼ਦ ਚੋਣਾਂ ਦੀਆਂ ਨਾਮਜ਼ਦਗੀਆਂ ਨੂੰ ਲੈ ਭਿੱਖੀਵਿੰਡ ਬਲਾਕ ਵਿਚ ਸਥਿਤੀ ਉਸ ਸਮੇਂ ਤਆਅ ਪੂਰਨ ਬਣ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਬਲਾਕ ਸੰਮਤੀ ਮੈਂਬਰਾਂ ਦੇ ਕਾਗਜ਼ ਜਮਾ ਕਰਾਉਣ ਲਈ ਬਲਾਕ ਦਫ਼ਤਰ ਭਿੱਖੀਵਿੰਡ ਦੇ ਬਾਹਰ ਆਏ ਅਤੇ ਉਨ੍ਹਾਂ ਵਲੋਂ ਲਿਆਂਦੇ ਗਏ ਪਾਰਟੀ ਉਮੀਦਵਾਰਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੁੱਟਮਾਰ ਕੀਤੀ ਗਈ। ਸੁਖਬੀਰ ਸਿੰਘ ਬਾਦਲ ਦੀ ਸਿਕਊਰਿਟੀ ਵਲੋਂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਅਤੇ ਗੌਰਵਦੀਪ ਸਿੰਘ ਵਲਟੋਹਾ ਨੂੰ ਸੁਰੱਖਿਤ ਭੀੜ ਵਿਚੋਂ ਬਾਹਰ ਕੱਢਿਆ ਗਿਆ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਲੋਂ ਮੇਨ ਚੌਂਕ ਜਾਮ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : ਰਿਤੂਰਾਜ ਗਾਇਕਵਾੜ ਦੀਆਂ 50 ਦੌੜਾਂ ਪੂਰੀਆਂ ਅਗਲੀ ਖ਼ਬਰ ਜ਼ੋਨ ਕੋਹਰ ਸਿੰਘ ਵਾਲਾ ਅਤੇ ਜ਼ੋਨ ਲੈਪੋ ਤੋਂ ਬਲਾਕ ਸੰਮਤੀ ਵਾਸਤੇ ਅਕਾਲੀ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ