25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ - ਆਈ. ਏ. ਐੱਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਜ਼ਿਲ੍ਹਾ ਸੰਗਰੂਰ ਲਈ ਆਬਜ਼ਰਵਰ ਨਿਯੁਕਤ

ਸੰਗਰੂਰ, 3 ਦਸੰਬਰ ( ਧੀਰਜ ਪਸੋਰੀਆ) - ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਰਾਜ ਚੋਣ ਕਮਿਸ਼ਨ...

ਅਜੀਤ ਡੈਸਕ 03-12-2025

ਸੰਗਰੂਰ, 3 ਦਸੰਬਰ ( ਧੀਰਜ ਪਸੋਰੀਆ) - ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਕਰਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੋਇਆ ਹੈ, ਜਿਸ ਤਹਿਤ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਸੰਗਰੂਰ 'ਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਆਈ.ਏ.ਐੱਸ. ਅਧਿਕਾਰੀ ਪ੍ਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸੁਖਚੈਨ ਸਿੰਘ ਪਾਪੜਾ ਨੇ ਦੱਸਿਆ ਕਿ ਕਿਸੇ ਵੀ ਉਮੀਦਵਾਰ ਜਾਂ ਆਮ ਪਬਲਿਕ ਵਲੋਂ ਇਨ੍ਹਾਂ ਚੋਣਾਂ ਸੰਬੰਧੀ ਮਹੱਤਵਪੂਰਨ ਸੂਚਨਾ, ਸ਼ਿਕਾਇਤ ਜਾਂ ਪ੍ਰਤੀਕਿਰਿਆ ਸਾਂਝੀ ਕਰਨ ਲਈ ਪ੍ਰਨੀਤ ਸ਼ੇਰਗਿੱਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਵਨਡੇ : ਕਪਤਾਨ ਕੇ.ਐਲ. ਰਾਹੁਲ ਦੀਆਂ 50 ਦੌੜਾਂ ਪੂਰੀਆਂ ਅਗਲੀ ਖ਼ਬਰ ਅਕਾਲੀ ਆਗੂਆਂ ਦਾ ਵਫਦ ਰਾਜ ਚੋਣ ਕਮਿਸ਼ਨ ਨੂੰ ਮਿਲਿਆ