16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਟੀ-20 ਵਿਸ਼ਵ ਕੱਪ:ਭਾਰਤੀ ਟੀਮ ਦਾ ਹੋਇਆ ਐਲਾਨ

ਮੁੰਬਈ, 20 ਦਸੰਬਰ- ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੰਬਈ ਵਿਚ ਬੀ.ਸੀ.ਸੀ.ਆਈ. ਹੈੱਡਕੁਆਰਟਰ ਵਿਖੇ ਸਕੱਤਰ ਦੇਵਜੀਤ ਸੈਕੀਆ ਨੇ....

ਅਜੀਤ ਡੈਸਕ 20-12-2025

ਮੁੰਬਈ, 20 ਦਸੰਬਰ- ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੰਬਈ ਵਿਚ ਬੀ.ਸੀ.ਸੀ.ਆਈ. ਹੈੱਡਕੁਆਰਟਰ ਵਿਖੇ ਸਕੱਤਰ ਦੇਵਜੀਤ ਸੈਕੀਆ ਨੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਦੀ ਮੌਜੂਦਗੀ ਵਿਚ ਟੀਮ ਦਾ ਐਲਾਨ ਕੀਤਾ।

ਅਕਸ਼ਰ ਪਟੇਲ ਨੂੰ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਈਸ਼ਾਨ ਸਿੰਘ ਅਤੇ ਰਿੰਕੂ ਸਿੰਘ ਨੂੰ Mefcn ਕੀਤਾ ਗਿਆ ਹੈ। ਸੰਜੂ ਸੈਮਸਨ ਵੀ ਟੀਮ ਦਾ ਹਿੱਸਾ ਹਨ। ਟੀਮ 11 ਜਨਵਰੀ ਤੋਂ ਨਿਊਜ਼ੀਲੈਂਡ ਵਿਰੁੱਧ ਤਿੰਨ ਮੈਚਾਂ ਦੀ ਇਕ ਰੋਜ਼ਾ ਅਤੇ ਪੰਜ ਮੈਚਾਂ ਦੀ ਟੀ-20 ਲੜੀ ਵਿਚ ਵੀ ਹਿੱਸਾ ਲਵੇਗੀ।

ਵਿਸ਼ਵ ਕੱਪ ਲਈ ਭਾਰਤੀ ਟੀਮ ਵਿਚ ਸੂਰਿਆਕੁਮਾਰ ਯਾਦਵ (ਕਪਤਾਨ), ਅਕਸ਼ਰ ਪਟੇਲ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੰਜੂ ਸੈਮਸਨ, ਹਾਰਦਿਕ ਪੰਡਯਾ, ਰਿੰਕੂ ਸਿੰਘ, ਸ਼ਿਵਮ ਦੂਬੇ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਅਤੇ ਅਰਸ਼ਦੀਪ ਸਿੰਘ (ਈਸ਼ਾਨ ਕਿਸ਼ਨ) ਨੂੰ ਸ਼ਾਮਿਲ ਕੀਤੀ ਗਿਆ ਹੈ।

ਭਾਰਤ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ 7 ਫਰਵਰੀ ਨੂੰ ਮੁੰਬਈ ਵਿਚ ਅਮਰੀਕਾ ਵਿਰੁੱਧ ਕਰੇਗਾ। ਇਸ ਤੋਂ ਬਾਅਦ 12 ਫਰਵਰੀ ਨੂੰ ਦਿੱਲੀ ਵਿਚ ਨਾਮੀਬੀਆ ਵਿਰੁੱਧ, 15 ਫਰਵਰੀ ਨੂੰ ਕੋਲੰਬੋ ਵਿਚ ਪਾਕਿਸਤਾਨ ਵਿਰੁੱਧ ਅਤੇ 18 ਫਰਵਰੀ ਨੂੰ ਅਹਿਮਦਾਬਾਦ ਵਿਚ ਨੀਦਰਲੈਂਡ ਵਿਰੁੱਧ ਮੈਚ ਹੋਣਗੇ।

ਪਿਛਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਹਥਿਆਰ ਤੇ ਨਸ਼ੇ ਸਮੇਤ ਦੋ ਕਾਬੂ ਅਗਲੀ ਖ਼ਬਰ ਟੀ-20 ਵਿਸ਼ਵ ਕੱਪ: ਚੋਣ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ