16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਹਥਿਆਰ ਤੇ ਨਸ਼ੇ ਸਮੇਤ ਦੋ ਕਾਬੂ

ਰਾਮ ਤੀਰਥ, (ਅੰਮ੍ਰਿਤਸਰ), 20 ਦਸੰਬਰ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ 4 ਪਿਸਤੌਲਾਂ, 24 ਜ਼ਿੰਦਾ ਰੌਂਦ...

ਅਜੀਤ ਡੈਸਕ 20-12-2025

ਰਾਮ ਤੀਰਥ, (ਅੰਮ੍ਰਿਤਸਰ), 20 ਦਸੰਬਰ (ਧਰਵਿੰਦਰ ਸਿੰਘ ਔਲਖ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ 4 ਪਿਸਤੌਲਾਂ, 24 ਜ਼ਿੰਦਾ ਰੌਂਦ, 1 ਕਿਲੋ ਅਫੀਮ ਅਤੇ 25 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਸੁਖਰਾਜ ਸਿੰਘ ਉਰਫ਼ ਜੋਬਨ ਪੁੱਤਰ ਅਵਤਾਰ ਸਿੰਘ, ਵਾਸੀ ਜੋਂਸ ਮੁਹਾਰ, ਥਾਣਾ ਅਜਨਾਲਾ ਅਤੇ ਜਸਕਰਨ ਸਿੰਘ ਪੁੱਤਰ ਬੂਟਾ ਸਿੰਘ, ਵਾਸੀ ਜੋਂਸ ਮੁਹਾਰ, ਥਾਣਾ ਅਜਨਾਲਾ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ 2 ਪਿਸਟਲ ਗਲੌਕ (9 ਐਮ.ਐਮ.), 2 ਪਿਸਟਲ (.30 ਬੋਰ), 24 ਜ਼ਿੰਦਾ ਰੌਂਦ (20 ਰੌਂਦ .30 ਬੋਰ, 04 ਰੌਂਦ 9 ਐਮਐਮ), 1 ਕਿੱਲੋ ਅਫੀਮ, 25 ਗ੍ਰਾਮ ਹੈਰੋਇਨ, 02 ਮੋਬਾਇਲ ਫੋਨ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਸ੍ਰੀ ਸੁਹੇਲ ਮੀਰ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਅਦਿੱਤਿਆ ਵਾਰੀਅਰ ਐਸ.ਪੀ.(ਡੀ) ਅਤੇ ਗੁਰਿੰਦਰਪਾਲ ਸਿੰਘ ਡੀ.ਐਸ.ਪੀ.(ਡੀ) ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਵਲੋਂ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਸਪੈਸ਼ਲ ਸੈੱਲ ਦੀ ਟੀਮ ਵਲੋਂ ਨਵੇਂ ਬਣ ਰਹੇ ਪੁੱਲ ਨੇੜੇ ਪਿੰਡ ਬੋਪਾਰਾਏ ਬਾਜ਼ ਸਿੰਘ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਪਿੰਡ ਖੁਰਮਣੀਆ ਵਲੋਂ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਿਸ ਟੀਮ ਵਲੋਂ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵਲੋਂ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ। ਇਸ ਸੰਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 331 ਮਿਤੀ 18.12.2025 ਜੁਰਮ 18/21/25/29/61/85 ਐਨ.ਡੀ.ਪੀ.ਐਸ. ਐਕਟ ਅਤੇ 25(8)-54-59 ਅਸਲਾ ਐਕਟ ਤਹਿਤ ਦਰਜ ਕਰਕੇ ਅਗਲੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਗ੍ਰਿਫਤਾਰ ਦੋਸ਼ੀਆਂ ਦੇ ਅਗਲੇ ਤੇ ਪਿਛਲੇ ਲਿੰਕਾਂ ਨੂੰ ਗਹਿਰਾਈ ਨਾਲ ਖੰਗਾਲਿਆ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਪਿਛਲੀ ਖ਼ਬਰ ਈ.ਡੀ. ਨੇ ਸੱਟੇਬਾਜ਼ੀ ਐਪ ਮਾਮਲੇ ਵਿਚ ਅਦਾਕਾਰਾ ਨੇਹਾ ਸ਼ਰਮਾ ਦੀ 1.26 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ ਅਗਲੀ ਖ਼ਬਰ ਟੀ-20 ਵਿਸ਼ਵ ਕੱਪ:ਭਾਰਤੀ ਟੀਮ ਦਾ ਹੋਇਆ ਐਲਾਨ