17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰਾਂ ਮੁਸਤੈਦ - ਸਿਸੋਦੀਆ

ਜਲੰਧਰ, 23 ਦਸੰਬਰ - ਆਏ ਦਿਨ ਪੰਜਾਬ ਵਿਚ ਸਕੂਲਾਂ ਨੂੰ ਮਿਲ ਰਹੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ...

ਅਜੀਤ ਡੈਸਕ 23-12-2025

ਜਲੰਧਰ, 23 ਦਸੰਬਰ - ਆਏ ਦਿਨ ਪੰਜਾਬ ਵਿਚ ਸਕੂਲਾਂ ਨੂੰ ਮਿਲ ਰਹੀਆਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਮੁਸਤੈਦ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਚੰਗੀ ਤਰਾਂ ਜਾਂਚ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਚੰਗੇ ਕੰਮ ਕਰ ਰਹੀ ਹੈ।ਨਾਲ ਹੀ ਉਨਾਂ ਨੇ ਸੈਸ਼ਨ ਕੋਰਟ ਦਿੱਲੀ ਵਲੋਂ ਅਰਾਵਲੀ ਪਰਬਤਾਂ ਨੂੰ ਲੈ ਕੇ ਆਏ ਬਿਆਨ 'ਤੇ ਕਿਹਾ ਕਿ ਸਰਕਾਰਾਂ ਨੂੰ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਤੇ ਗਲਤੀ ਹੋਈ ਹੈ ਤਾਂ ਉਸ ਨੂੰ ਦਰੁਸਤ ਕੀਤਾ ਜਾਵੇ। 

ਪਿਛਲੀ ਖ਼ਬਰ ਉੱਤਰੀ ਰੇਲਵੇ ਵਲੋਂ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਖ਼ਾਸ ਉਪਰਾਲਾ ਅਗਲੀ ਖ਼ਬਰ ਵੱਖ-ਵੱਖ ਪੰਥਕ ਤੇ ਧਾਰਮਿਕ ਮਾਮਲੇ ਵਿਚਾਰਨ ਲਈ 28 ਦਸੰਬਰ ਨੂੰ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ