17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਸ਼ਹੂਰ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਪੰਜਾਬ ਡੀ.ਜੀ.ਪੀ. ਕੋਲ ਸ਼ਿਕਾਇਤ ਦਰਜ

ਜਲੰਧਰ, 24 ਦਸੰਬਰ- ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਇਕ ਨੇਤਾ ਨੇ ਪੰਜਾਬ ਡੀ.ਜੀ.ਪੀ. ਕੋਲ....

ਅਜੀਤ ਡੈਸਕ 24-12-2025

ਜਲੰਧਰ, 24 ਦਸੰਬਰ- ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਇਕ ਨੇਤਾ ਨੇ ਪੰਜਾਬ ਡੀ.ਜੀ.ਪੀ. ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿਚ ਹਨੀ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਜਲੰਧਰ ਤੋਂ ਭਾਜਪਾ ਪੰਜਾਬ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਹਨੀ ਸਿੰਘ ਦੇ ਹਾਲ ਹੀ ਵਿਚ ਰਿਲੀਜ਼ ਹੋਏ ਪੰਜਾਬੀ ਗੀਤ "ਨਾਗਿਨ" ਨੂੰ ਅਸ਼ਲੀਲ ਦੱਸਿਆ ਹੈ, ਅਤੇ ਮੰਗ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਇਸ ਗੀਤ ਨੂੰ ਯੂ.ਟਿਊਬ ਸਮੇਤ ਸਾਰੇ ਡਿਜ਼ੀਟਲ ਪਲੇਟਫਾਰਮਾਂ ਤੋਂ ਤੁਰੰਤ ਹਟਾਇਆ ਜਾਵੇ।


ਪੰਜਾਬ ਡੀ.ਜੀ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਅਰਵਿੰਦ ਸ਼ਰਮਾ ਨੇ ਕਿਹਾ ਕਿ ਇਹ ਗੀਤ ਅਸ਼ਲੀਲ ਨਾਚ ਅਤੇ ਨਗਨਤਾ ਦੇ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਦਰਸਾਉਂਦਾ ਹੈ, ਜੋ ਕਿ ਪੂਰੀ ਤਰ੍ਹਾਂ ਪੰਜਾਬੀ ਸੱਭਿਆਚਾਰ ਦੇ ਵਿਰੁੱਧ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮਨੋਰੰਜਨ ਦੇ ਨਾਮ 'ਤੇ ਪੰਜਾਬੀ ਸੰਗੀਤ ਅਤੇ ਪਛਾਣ ਨੂੰ ਢਾਹ ਲਗਾਈ ਜਾ ਰਹੀ ਹੈ। ਭਾਜਪਾ ਨੇਤਾ ਨੇ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਔਰਤਾਂ ਦੀ ਇੱਜ਼ਤ ਅਤੇ ਸਤਿਕਾਰ ਲਈ ਜਾਣਿਆ ਜਾਂਦਾ ਹੈ, ਪਰ ਅਜਿਹੇ ਗੀਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।

 

ਪਿਛਲੀ ਖ਼ਬਰ ਇਸਰੋ ਨੇ ਭੇਜਿਆ ਸਭ ਤੋਂ ਵੱਡਾ ਉਪ-ਗ੍ਰਹਿ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ