17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੀ.ਆਈ.ਏ.ਸਟਾਫ਼ ਵਲੋਂ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ੂਟਰਾਂ ਦਾ ਐਨਕਾਊਂਟਰ

ਮਕਸੂਦਾਂ, (ਜਲੰਧਰ), 25 ਦਸੰਬਰ (ਸੌਰਵ ਮਹਿਤਾ)- ਜਲੰਧਰ ਦੇ ਬੁਲੰਦਪੁਰ ਇਲਾਕੇ ਵਿਚ ਸੀ.ਆਈ.ਏ. ਸਟਾਫ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰਾਂ ਦਾ ਐਨਕਾਊਂਟਰ ਕੀਤਾ....

ਅਜੀਤ ਡੈਸਕ 25-12-2025

ਮਕਸੂਦਾਂ, (ਜਲੰਧਰ), 25 ਦਸੰਬਰ (ਸੌਰਵ ਮਹਿਤਾ)- ਜਲੰਧਰ ਦੇ ਬੁਲੰਦਪੁਰ ਇਲਾਕੇ ਵਿਚ ਸੀ.ਆਈ.ਏ. ਸਟਾਫ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ। ਐਨਕਾਊਂਟਰ ਦੌਰਾਨ ਦੋਵਾਂ ਪਾਸਿਆਂ ਤੋਂ 15 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਪੁਲਿਸ ਦੀ ਕਾਰਵਾਈ ਵਿਚ ਦੋਵੇਂ ਸ਼ੂਟਰ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਕੇ ਤੁਰੰਤ ਸਿਵਲ ਹਸਪਤਾਲ ਜਲੰਧਰ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ।

ਐਨਕਾਊਂਟਰ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਸਮੇਤ ਹੋਰ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਵੇਂ ਗ੍ਰਿਫਤਾਰ ਸ਼ੂਟਰ ਜੱਗੂ ਭਗਵਾਨਪੁਰੀਆ ਲਈ ਕੰਮ ਕਰਦੇ ਸਨ ਅਤੇ ਉਸ ਦੇ ਕਹਿਣ ’ਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਪੁਲਿਸ ਵਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਕੱਪੜਿਆਂ ਤੋਂ ਕਿਤਾਬਾਂ ਤੱਕ ਇਕ ਛੱਤ ਹੇਠ, ਸੈਕਟਰ-38 ਸੀ ’ਚ ਲੱਗੇ "ਇਕ ਰੁਪਏ ਸਟੋਰ" ਨੂੰ ਮਿਲਿਆ ਵੱਡਾ ਹੁੰਗਾਰਾ ਅਗਲੀ ਖ਼ਬਰ ਓਡੀਸ਼ਾ:ਇਕ ਮਹਿਲਾ ਸਮੇਤ ਤਿੰਨ ਮਾਓਵਾਦੀ ਢੇਰ