16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਇਮੀਗ੍ਰੇਸ਼ਨ ਸੈਂਟਰ ’ਤੇ ਚੱਲੀਆਂ ਗੋਲੀਆਂ

ਗੁਰਦਾਸਪੁਰ, 27 ਦਸੰਬਰ (ਗੁਰਪ੍ਰਤਾਪ ਸਿੰਘ)- ਅੱਜ ਇਕ ਦਿਨ ਬਾਅਦ ਹੀ ਮੁੜ ਗੁਰਦਾਸਪੁਰ ਦੇ ਦੂਸਰੇ ਇਮੀਗ੍ਰੇਸ਼ਨ ਸੈਂਟਰ ’ਤੇ ਫਿਰੌਤੀ ਨਾ ਮਿਲਣ ਕਰਕੇ ਗੋਲੀਆਂ ਚਲਾਈਆਂ ਗਈਆਂ....

ਅਜੀਤ ਡੈਸਕ 27-12-2025

ਗੁਰਦਾਸਪੁਰ, 27 ਦਸੰਬਰ (ਗੁਰਪ੍ਰਤਾਪ ਸਿੰਘ)- ਅੱਜ ਇਕ ਦਿਨ ਬਾਅਦ ਹੀ ਮੁੜ ਗੁਰਦਾਸਪੁਰ ਦੇ ਦੂਸਰੇ ਇਮੀਗ੍ਰੇਸ਼ਨ ਸੈਂਟਰ ’ਤੇ ਫਿਰੌਤੀ ਨਾ ਮਿਲਣ ਕਰਕੇ ਗੋਲੀਆਂ ਚਲਾਈਆਂ ਗਈਆਂ ਹਨ। ਇਹ ਘਟਨਾ ਗੁਰਦਾਸਪੁਰ ਦੀ ਇੰਪਰੂਵਮੈਂਟ ਟਰਸੱਟ ਸਕੀਮ ਨੰਬਰ ਸੱਤ ਵਿਚ ਸਾਹਮਣੇ ਆਈ ਹੈ। ਹਮਲਾਵਰਾਂ ਵਲੋਂ ਪੰਜ ਤੋਂ ਛੇ ਫਾਇਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਚਾਰ ਸੈਂਟਰ ਦੇ ਸ਼ਟਰ ਅਤੇ ਇਕ ਸ਼ੀਸ਼ੇ ’ਤੇ ਲੱਗਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ ਪਰ ਇਸ ਤਰ੍ਹਾਂ ਸ਼ਹਿਰ ਵਿਚ ਹੋ ਰਹੀਆਂ ਲਗਾਤਾਰ ਵੱਡੀਆਂ ਘਟਨਾਵਾਂ ਲੋਕਾਂ ਨੂੰ ਦਹਿਸ਼ਤ ਵਿਚ ਪਾ ਰਹੀਆਂ ਹਨ ਅਤੇ ਲੋਕਾਂ ਦਾ ਪੁਲਿਸ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ।

ਪਿਛਲੀ ਖ਼ਬਰ ਦਿੱਲੀ ਵਿਚ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ ਅਗਲੀ ਖ਼ਬਰ ਸ੍ਰੀ ਹਰਿਮੰਦਰ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ