15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਲਏ ਗਏ ਅਹਿਮ ਫ਼ੈਸਲੇ

ਅੰਮ੍ਰਿਤਸਰ, 28 ਦਸੰਬਰ (ਹਰਮਿੰਦਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਵੱਖ ਵੱਖ ਮਾਮਲੇ ਵਿਚਾਰੇ ਗਏ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ...

ਅਜੀਤ ਡੈਸਕ 28-12-2025

ਅੰਮ੍ਰਿਤਸਰ, 28 ਦਸੰਬਰ (ਹਰਮਿੰਦਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਵੱਖ ਵੱਖ ਮਾਮਲੇ ਵਿਚਾਰੇ ਗਏ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੁੜਗੱਜ ਵਲੋਂ ਮੈਰਿਜ ਪੈਲਸਾਂ, ਫਾਰਮ ਹਾਊਸਾਂ ਨੂੰ ਮੁਬਾਰਕ ਤੌਰ 'ਤੇ ਇਸਤੇਮਾਲ ਕਰਕੇ ਉਥੇ ਆਨੰਦ ਕਾਰਜ ਕਰਵਾਉਣ 'ਤੇ ਪੂਰਨ ਪਾਬੰਦੀ ਲਗਾਉਂਦੇ ਹੋਏ, ਅਜਿਹੇ ਮੈਰਿਜ ਪੈਲਸਾਂ ਦੇ ਮਾਲਕਾਂ ਅਤੇ ਆਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ ਸਿੰਘ ਅਤੇ ਰਾਗੀ ਜਥਿਆਂ ਦੇ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਜਥੇਦਾਰ ਹੁਰਾਂ ਵਲੋਂ ਗੁਰੂ ਸਾਹਿਬਾਨ, ਸ਼ਹੀਦ ਸਿੰਘਾਂ ਦੇ ਅਧਾਰਤ ਐਨੀਮੇਸ਼ਨ ਫਿਲਮਾਂ ਅਤੇ ਏਆਈ ਦੀ ਵਰਤੋਂ ਕਰਨ 'ਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਦੇ ਵਿਚ ਫੇਰ ਬਦਲ ਕਰਨਾ ਗਰੀਬ-ਮਜ਼ਦੂਰ ਵਰਗ ਨਾਲ ਧੱਕਾ ਹੈ - ਗੁਰਜੀਤ ਸਿੰਘ ਔਜਲਾ ਅਗਲੀ ਖ਼ਬਰ ਗ੍ਰਹਿ ਮੰਤਰਾਲੇ ਵਲੋਂ ਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ ਨੂੰ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੀ ਵਾਈ-ਪਲੱਸ ਸ਼੍ਰੇਣੀ...