15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ (ਬਰਨਾਲਾ), 28 ਦਸੰਬਰ (ਅਵਤਾਰ ਸਿੰਘ ਅਣਖੀ) - ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਜੀਦਕੇ ਕਲਾਂ...

ਅਜੀਤ ਡੈਸਕ 28-12-2025

ਮਹਿਲ ਕਲਾਂ (ਬਰਨਾਲਾ), 28 ਦਸੰਬਰ (ਅਵਤਾਰ ਸਿੰਘ ਅਣਖੀ) - ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਜੀਦਕੇ ਕਲਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਜਥੇਦਾਰ ਪ੍ਰਤਾਪ ਸਿੰਘ ਕੈਰੋਂ ਨੇ ਕਥਾ ਕੀਰਤਨ ਦੁਆਰਾ ਦਸ਼ਮੇਸ਼ ਪਿਤਾ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਆਗੂਆਂ ਨੇ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਜੀਵਨ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੰਦਿਆ ਨੌਜਵਾਨ ਵਰਗ ਨੂੰ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਅਗੇ ਆਉਣ ਦੀ ਅਪੀਲ ਕੀਤੀ । ਹਰ ਪੜਾਅ ਉਪਰ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕਰਦਿਆ ਪੰਜ ਪਿਆਰਿਆਂ, ਵੱਖ-ਵੱਖ ਸ਼ਖਸ਼ੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।  

ਪਿਛਲੀ ਖ਼ਬਰ ਘਰ ’ਚੋਂ ਕਈ ਤੋਲੇ ਸੋਨਾ, ਚਾਂਦੀ ਦੇ ਗਹਿਣਿਆਂ ਸਮੇਤ ਹਜ਼ਾਰਾਂ ਰੁਪਏ ਚੋਰੀ ਅਗਲੀ ਖ਼ਬਰ ਸੁਪਰੀਮ ਕੋਰਟ 'ਤੇ ਵਿਸ਼ਵਾਸ, ਮੈਨੂੰ ਇਨਸਾਫ਼ ਮਿਲੇਗਾ - ਉਨਾਵ ਜਬਰ ਜਨਾਹ ਪੀੜਤਾ