15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

‘ਮੇਰਾ ਘਰ ਮੇਰਾ ਨਾਮ’ ਯੋਜਨਾ ਨੂੰ ਤੇਜ਼ੀ ਨਾਲ ਕੀਤਾ ਜਾਵੇਗਾ ਲਾਗੂ- ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 29 ਦਸੰਬਰ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਹੋਈ। ਮੀਟਿੰਗ ਵਿਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ...

ਅਜੀਤ ਡੈਸਕ 29-12-2025

ਚੰਡੀਗੜ੍ਹ, 29 ਦਸੰਬਰ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਹੋਈ। ਮੀਟਿੰਗ ਵਿਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ ਵਿਚ ਇਕ ਨਵੀਂ ਤਹਿਸੀਲ ਬਣਾਈ ਗਈ। ਇਸ ਤੋਂ ਇਲਾਵਾ "ਮੇਰਾ ਘਰ ਮੇਰਾ ਨਾਮ" ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ।

ਇਹ ਜਾਣਕਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਬਨੂੜ ਸਬ-ਤਹਿਸੀਲ ਮੋਹਾਲੀ ਵਿਚ ਪੈਂਦੀ ਹੈ। ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਸੀ ਕਿ ਤਹਿਸੀਲ ਨੂੰ ਅਪਗ੍ਰੇਡ ਕੀਤਾ ਜਾਵੇ ਕਿਉਂਕਿ ਇਹ ਛੋਟੀ ਸੀ ਅਤੇ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਵਿਚ ਦੋ ਕਾਨੂੰਗੋ, 14 ਪਟਵਾਰ ਸਰਕਲ ਅਤੇ 40 ਪਿੰਡ ਸ਼ਾਮਿਲ ਹੋਣਗੇ।

ਇਸ ਦੇ ਨਾਲ ਹੀ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਤਹਿਸੀਲ ਹਰਿਆਣਾ ਬਣਾਉਣ ਦਾ ਫੈਸਲਾ ਲਿਆ ਗਿਆ। ਇਸ ਵਿਚ 12 ਪਟਵਾਰ ਸਰਕਲ, ਦੋ ਕਾਨੂੰਗੋ ਸਰਕਲ ਅਤੇ 50 ਪਿੰਡ ਸ਼ਾਮਿਲ ਹਨ। ਲੈਂਡ ਰੈਵੇਨਿਊ ਐਕਟ 1888 ਵਿਚ ਸੋਧ ਕੀਤੀ ਗਈ ਹੈ ਅਤੇ ਰਿਕਾਰਡ ਕੰਪਿਊਟਰਾਂ 'ਤੇ ਸਟੋਰ ਕੀਤੇ ਜਾਣਗੇ। "ਮੇਰਾ ਘਰ ਮੇਰਾ ਨਾਮ" ਨੂੰ ਲਾਗੂ ਕਰਨ ਵਿਚ ਤੇਜ਼ੀ ਲਿਆਉਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਸੋਧਾਂ ਵੀ ਕੀਤੀਆਂ ਗਈਆਂ ਹਨ।

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਵਿਚ ਤਬਦੀਲੀ ਖ਼ਿਲਾਫ਼ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਚੱਪੜ ਚਿੜੀ ਰੋਡ ’ਤੇ ਦੋ ਕਾਰਾਂ ਵਿਚ ਟੱਕਰ, ਇਕ ਦੀ ਮੌਤ