14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੰਜਾਬ ਵਿਧਾਨ ਸਭਾ 'ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ

ਚੰਡੀਗੜ੍ਹ, 30 ਦਸੰਬਰ - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ ਹੋ ਗਿਆ ਹੈ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰ...

ਅਜੀਤ ਡੈਸਕ 30-12-2025

 ਚੰਡੀਗੜ੍ਹ, 30 ਦਸੰਬਰ - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਵੀ.ਬੀ.-ਜੀ ਰਾਮ ਜੀ ਵਿਰੁੱਧ ਮਤਾ ਪਾਸ ਹੋ ਗਿਆ ਹੈ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, "ਅਸੀਂ ਵੀ.ਬੀ.-ਜੀ ਰਾਮ ਜੀ ਐਕਟ ਦੀ ਨਿੰਦਾ ਕੀਤੀ ਹੈ ਅਤੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਅਸੀਂ ਇਸ ਕਾਨੂੰਨ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦੇਵਾਂਗੇ ਕਿਉਂਕਿ ਅਸੀਂ ਗਰੀਬਾਂ ਦੇ ਨਾਲ ਖੜ੍ਹੇ ਹਾਂ। ਮੁੱਖ ਮੰਤਰੀ ਨੇ ਇਸ 'ਤੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ।"

ਪਿਛਲੀ ਖ਼ਬਰ ਧੁੰਦ 'ਚ ਅਵਾਰਾ ਪਸ਼ੂ ਦੇ ਟਕਰਾਉਣ ਕਾਰਨ ਵਿਅਕਤੀ ਦੀ ਮੌਤ  ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਨੀਤੀ ਆਯੋਗ ਵਿਖੇ ਅਰਥਸ਼ਾਸਤਰੀਆਂ ਨਾਲ ਮੀਟਿੰਗ