14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

7 ਜਨਵਰੀ ਤੱਕ ਬੰਦ ਰਹਿਣਗੇ ਪੰਜਾਬ ਦੇ ਸਾਰੇ ਸਕੂਲ

ਚੰਡੀਗੜ੍ਹ, 31 ਦਸੰਬਰ- ਪੰਜਾਬ ਸਰਕਾਰ ਵਲੋਂ ਸੂਬੇ ’ਚ ਵੱਧ ਰਹੀ ਠੰਢ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਵਧਾ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ...

ਅਜੀਤ ਡੈਸਕ 31-12-2025

ਚੰਡੀਗੜ੍ਹ, 31 ਦਸੰਬਰ- ਪੰਜਾਬ ਸਰਕਾਰ ਵਲੋਂ ਸੂਬੇ ’ਚ ਵੱਧ ਰਹੀ ਠੰਢ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਵਧਾ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

ਪਿਛਲੀ ਖ਼ਬਰ ਭਗਵਾਨ ਰਾਮ ਤੋਂ ਬਾਅਦ ਹੁਣ ਮਾਤਾ ਜਾਨਕੀ ਦਾ ਵੀ ਬਣੇਗਾ ਸ਼ਾਨਦਾਰ ਮੰਦਰ- ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੀ ਖ਼ਬਰ ਪਾਵਰਕਾਮ ਅਧਿਕਾਰੀਆਂ ਵਲੋਂ ਤੜਕਸਾਰ ਘਰਾਂ 'ਚ ਛਾਪੇਮਾਰੀ ਦੇ ਵਿਰੋਧ ਵਿਚ ਨੈਸ਼ਨਲ ਹਾਈਵੇਜ ਕੀਤਾ ਜਾਮ