13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਅੱਜ ਤੋਂ 111 ਰੁਪਏ ਵਧੀ ਵਪਾਰਕ ਗੈਸ ਸਿਲੰਡਰ ਦੀ ਕੀਮਤ

ਨਵੀਂ ਦਿੱਲੀ, 1 ਜਨਵਰੀ – ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ...

ਅਜੀਤ ਡੈਸਕ 01-01-2026

ਨਵੀਂ ਦਿੱਲੀ, 1 ਜਨਵਰੀ – ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ 111 ਰੁਪਏ ਵਧਾਈ ਗਈ ਹੈ, ਜੋ ਅੱਜ 1 ਜਨਵਰੀ ਤੋਂ ਲਾਗੂ ਹੋਵੇਗੀ। ਦਿੱਲੀ ਵਿਚ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ ਹੁਣ ਅੱਜ ਤੋਂ 1691.50 ਰੁਪਏ ਹੈ। 5 ਕਿਲੋਗ੍ਰਾਮ ਐਫ.ਟੀ.ਐਲ. ਦੀਆਂ ਕੀਮਤਾਂ ਵਿਚ ਵੀ 27 ਰੁਪਏ ਦਾ ਵਾਧਾ ਕੀਤਾ ਗਿਆ ਹੈ।

14.2 ਕਿਲੋਗ੍ਰਾਮ ਦੇ ਘਰੇਲੂ ਐਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।

ਪਿਛਲੀ ਖ਼ਬਰ ਮਿੰਟੂ ਗੁਰੂਸਰੀਆ ਤੇ ਮਨਿੰਦਰਜੀਤ ਸਿੱਧੂ ਵਿਰੁੱਧ ਕੇਸ ਦਰਜ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਟਵੀਟ ਅਗਲੀ ਖ਼ਬਰ ਸਵਿਸ ਰੈਸਟੋਰੈਂਟ ਵਿਚ ਧਮਾਕਾ, ਕਈ ਲੋਕਾਂ ਦੀ ਮੌਤ