08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਜਸਕਰਨ ਸਿੰਘ ਰਿਆੜ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਬੁਲਾਰਾ ਨਿਯੁਕਤ

ਅਜਨਾਲਾ (ਅੰਮ੍ਰਿਤਸਰ), 3 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸੰਬੰਧਿਤ ਪੰਜਾਬ ਦੇ ਨਾਮਵਰ ਗਾਇਕ ਤੇ ਅਗਾਂਹਵਧੂ ਨੌਜਵਾਨ ਜਸਕਰਨ ਸਿੰਘ ਰਿਆੜ ਜੋ ਕਿ...

ਅਜੀਤ ਡੈਸਕ 03-01-2026

ਅਜਨਾਲਾ (ਅੰਮ੍ਰਿਤਸਰ), 3 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਨਾਲ ਸੰਬੰਧਿਤ ਪੰਜਾਬ ਦੇ ਨਾਮਵਰ ਗਾਇਕ ਤੇ ਅਗਾਂਹਵਧੂ ਨੌਜਵਾਨ ਜਸਕਰਨ ਸਿੰਘ ਰਿਆੜ ਜੋ ਕਿ ਪਿਛਲੇ ਦਿਨੀਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ ਸਨ ਨੂੰ ਪਾਰਟੀ ਵਲੋਂ ਅਹਿਮ ਜਿੰਮੇਵਾਰੀ ਦਿੰਦਿਆਂ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਬੁਲਾਰੇ ਵਜੋਂ ਪਹਿਲੀ ਜਿੰਮੇਵਾਰੀ ਮਿਲਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਜਸਕਰਨ ਸਿੰਘ ਰਿਆੜ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਆਗੂ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸ਼ੇਮ ਸਿੰਘ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉੱਪਰ ਵਿਸ਼ਵਾਸ ਕਰਕੇ ਪਾਰਟੀ ਵਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਉੱਚ ਬੁਲੰਦੀਆਂ 'ਤੇ ਲਿਜਾਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਇਕ ਕਰ ਦੇਣਗੇ। ਜ਼ਿਕਰਯੋਗ ਹੈ ਕਿ ਸਰਹੱਦੀ ਕਸਬਾ ਅਜਨਾਲਾ ਦੇ ਐਨ ਨਾਲ ਲੱਗਦੇ ਪਿੰਡ ਰਿਆੜ ਦੇ ਜੰਮਪਲ ਅਗਾਂਹਵਧੂ ਨੌਜਵਾਨ ਜਸਕਰਨ ਸਿੰਘ ਰਿਆੜ ਜਿਥੇ ਸਾਫ਼ ਸੁਥਰੀ ਪੰਜਾਬੀ ਗਾਇਕੀ ਵਿਚ ਆਪਣਾ ਨਾਮ ਚਮਕਾ ਰਹੇ ਹਨ ਉੱਥੇ ਵੱਖ-ਵੱਖ ਮੁੱਦਿਆਂ ਨੂੰ ਚੁੱਕਣ ਤੋਂ ਇਲਾਵਾ ਬੇਬਾਕੀ ਨਾਲ ਬੋਲਣ ਲਈ ਵੀ ਹਮੇਸ਼ਾ ਅੱਗੇ ਰਹਿੰਦੇ ਹਨ ।

ਪਿਛਲੀ ਖ਼ਬਰ ਬੰਗਾਲ ਦੇ ਆਮ ਲੋਕਾਂ ਨੇ ਸਵੀਕਾਰ ਕਰ ਲਿਆ ਹੈ ਐਸਆਈਆਰ ਨੂੰ - ਰਾਜਪਾਲ ਸੀਵੀ ਆਨੰਦ ਬੋਸ ਅਗਲੀ ਖ਼ਬਰ ਆਈਆਰਸੀਟੀਸੀ ਘੁਟਾਲਾ ਮਾਮਲਾ: ਲਾਲੂ ਪ੍ਰਸਾਦ ਯਾਦਵ ਨੇ ਦੋਸ਼ ਤੈਅ ਕਰਨ ਵਿਰੁੱਧ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ