07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀਨਗਰ ਵਿਖੇ ਤਾਇਨਾਤ ਰਮਦਾਸ ਦੇ ਫ਼ੌਜੀ ਜਵਾਨ ਪਰਗਟ ਸਿੰਘ ਦਾ ਡਿਊਟੀ ਦੌਰਾਨ ਦਿਹਾਂਤ

ਅਜਨਾਲਾ/ਰਮਦਾਸ/ਗੱਗੋਮਾਹਲ (ਅੰਮ੍ਰਿਤਸਰ) 4 ਜਨਵਰੀ ( ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ) - ਸ੍ਰੀਨਗਰ ਦੇ ਅਨੰਤਨਾਗ ਵਿਖੇ ਤਾਇਨਾਤ ਰਮਦਾਸ (ਅੰਮ੍ਰਿਤਸਰ) ਨਾਲ ਸੰਬੰਧਿਤ ਭਾਰਤੀ ਫ਼ੌਜ ਦੇ ਜਵਾਨ ਪਰਗਟ ਸਿੰਘ ਦਾ ਡਿਊਟੀ ਦੌਰਾਨ...

ਅਜੀਤ ਡੈਸਕ 04-01-2026

ਅਜਨਾਲਾ/ਰਮਦਾਸ/ਗੱਗੋਮਾਹਲ (ਅੰਮ੍ਰਿਤਸਰ) 4 ਜਨਵਰੀ ( ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ) - ਸ੍ਰੀਨਗਰ ਦੇ ਅਨੰਤਨਾਗ ਵਿਖੇ ਤਾਇਨਾਤ ਰਮਦਾਸ (ਅੰਮ੍ਰਿਤਸਰ) ਨਾਲ ਸੰਬੰਧਿਤ ਭਾਰਤੀ ਫ਼ੌਜ ਦੇ ਜਵਾਨ ਪਰਗਟ ਸਿੰਘ ਦਾ ਡਿਊਟੀ ਦੌਰਾਨ ਅਚਾਨਕ ਦਿਹਾਂਤ ਹੋ ਗਿਆ। ਪਰਗਟ ਸਿੰਘ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਕਸਬਾ ਰਮਦਾਸ ਸਮੇਤ ਇਲਾਕੇ ਵਿਚ ਸੋਗ ਦੀ ਲਹਿਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਰਗਟ ਸਿੰਘ ਦਾ ਜਨਮ 28 ਅਕਤੂਬਰ 1994 ਨੂੰ ਹੋਇਆ ਸੀ ਅਤੇ ਉਹ 23 ਦਸੰਬਰ 2015 ਨੂੰ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ। ਪਰਗਟ ਸਿੰਘ ਦਾ ਮ੍ਰਿਤਕ ਸਰੀਰ ਅੱਜ ਬਾਅਦ ਦੁਪਹਿਰ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੋਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇਗਾ, ਜਿਸ ਤੋਂ ਬਾਅਦ ਉਨ੍ਹਾਂ ਦਾ ਰਮਦਾਸ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਕਿਸਾਨਾਂ ਵਲੋਂ ਕੇਂਦਰੀ ਕਾਨੂੰਨਾਂ ਦੇ ਵਿਰੋਧ 'ਚ ਝੰਡਾ ਮਾਰਚ  ਅਗਲੀ ਖ਼ਬਰ ਵੈਨੇਜ਼ੁਏਲਾ ਦੀ ਸੁਪਰੀਮ ਕੋਰਟ ਵਲੋਂ ਡੈਲਸੀ ਰੋਡਰਿਗਜ਼ ਕਾਰਜਕਾਰੀ ਰਾਸ਼ਟਰਪਤੀ ਨਾਮਜ਼ਦ