06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪੱਤਰਕਾਰਾਂ ਵਿਰੁੱਧ ਕੀਤੇ ਪਰਚਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਦਿੜ੍ਹਬਾ ਮੰਡੀ, 4 ਜਨਵਰੀ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਪੱਤਰਕਾਰ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰਟੀਆਈ ਐਕਟੀਵਿਸਟ ਮਨਿਕ ਗੋਇਲ...

ਅਜੀਤ ਡੈਸਕ 04-01-2026

ਦਿੜ੍ਹਬਾ ਮੰਡੀ, 4 ਜਨਵਰੀ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵੱਲੋਂ ਪੱਤਰਕਾਰ ਮਨਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਆਰਟੀਆਈ ਐਕਟੀਵਿਸਟ ਮਨਿਕ ਗੋਇਲ ਸਮੇਤ 10 ਪੱਤਰਕਾਰਾਂ ਉਤੇ ਲੁਧਿਆਣਾ ਪੁਲਿਸ ਵੱਲੋਂ ਪਰਚਾ ਦਰਜ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ।

ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਚੁੱਕੇ ਗਏ ਇਹ ਕਦਮ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪ੍ਰੈਸ ਦੀ ਆਜ਼ਾਦੀ ਉਤੇ ਹਮਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਜਨਤਕ ਜਾਇਦਾਦਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਦੀ ਤਰਜ ਉਤੇ ਨਿੱਜੀਕਰਨ ਦੀ ਨੀਤੀ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।

 

ਪਿਛਲੀ ਖ਼ਬਰ ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਾ ਮੰਡੀ ਵਿਖੇ ਸਜਾਏ ਨਗਰ ਕੀਰਤਨ ਅਗਲੀ ਖ਼ਬਰ ਲੁੱਟ ਦੀ ਨੀਅਤ ਨਾਲ ਘਰ ਵਿਚ ਵੜੇ ਨਕਾਬਪੋਸ਼ਾਂ ਨੇ ਨੌਜਵਾਨ ਦਾ ਕੀਤਾ ਕਤਲ