06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਮਦਾਸ ਦੇ ਸ਼ਹੀਦ ਪਰਗਟ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ

ਅਜਨਾਲਾ, ਰਮਦਾਸ, ਗੱਗਮਾਹਲ, 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਸਬਾ ਰਮਦਾਸ...

ਅਜੀਤ ਡੈਸਕ 04-01-2026

ਅਜਨਾਲਾ, ਰਮਦਾਸ, ਗੱਗਮਾਹਲ, 4 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸ੍ਰੀਨਗਰ ਦੇ ਅਨੰਤਨਾਗ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਕਸਬਾ ਰਮਦਾਸ ਦੇ ਜਵਾਨ ਪ੍ਰਗਟ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਇਹਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਿੰਡ ਰਮਦਾਸ ਦੇ ਰਹਿਣ ਵਾਲੇ ਭਾਰਤੀ ਫੌਜ ਦੇ ਨਾਇਬ ਸੂਬੇਦਾਰ ਪ੍ਰਗਟ ਸਿੰਘ ਦੇ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ।

ਸ਼ਹੀਦ ਜਵਾਨ ਦੇ ਦੇਸ਼ ਖ਼ਾਤਿਰ ਹੌਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦੇ ਹਾਂ ਅਤੇ ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ। ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

ਪਿਛਲੀ ਖ਼ਬਰ ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਅਗਲੀ ਖ਼ਬਰ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ