27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-01-2026

ਅੱਜ ਚਾਰ ਘੰਟਿਆਂ ਲਈ ਮੁਫ਼ਤ ਰਹਿਣਗੇ ਪੰਜਾਬ ਦੇ ਟੋਲ ਪਲਾਜ਼ਾ

ਚੰਡੀਗੜ੍ਹ, 12 ਜਨਵਰੀ- ਪੰਜਾਬ ਦੇ ਟੋਲ ਪਲਾਜ਼ੇ ਅੱਜ ਚਾਰ ਘੰਟੇ ਲਈ ਮੁਫ਼ਤ ਰਹਿਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ 'ਤੇ....

ਅਜੀਤ ਡੈਸਕ 12-01-2026

ਚੰਡੀਗੜ੍ਹ, 12 ਜਨਵਰੀ- ਪੰਜਾਬ ਦੇ ਟੋਲ ਪਲਾਜ਼ੇ ਅੱਜ ਚਾਰ ਘੰਟੇ ਲਈ ਮੁਫ਼ਤ ਰਹਿਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ 'ਤੇ ਵਿਰੋਧ ਪ੍ਰਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਟੋਲ ਮੁਕਤ ਕਰਨ ਦਾ ਫੈਸਲਾ ਕੀਤਾ ਹੈ। ਕੌਮੀ ਇਨਸਾਫ਼ ਮੋਰਚਾ ਨੇ ਹੋਰ ਸਹਿਯੋਗੀ ਸੰਗਠਨਾਂ ਤੋਂ ਵੀ ਸਮਰਥਨ ਮੰਗਿਆ ਹੈ।

ਕੌਮੀ ਇਨਸਾਫ਼ ਮੋਰਚਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਲੜ ਰਹੇ ਹਨ, ਪਰ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ। ਇਸ ਲਈ ਉਨ੍ਹਾਂ ਨੇ ਸੂਬੇ ਭਰ ਵਿਚ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਫੈਸਲਾ ਕੀਤਾ ਹੈ। ਕਈ ਕਿਸਾਨ ਸੰਗਠਨ ਇਸ ਸੰਘਰਸ਼ ਦਾ ਸਮਰਥਨ ਕਰ ਰਹੇ ਹਨ।

 

ਪਿਛਲੀ ਖ਼ਬਰ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ ਅਗਲੀ ਖ਼ਬਰ ਹਿਮਾਚਲ: ਸੋਲਨ ਦੇ ਅਰਕੀ ਬਾਜ਼ਾਰ ’ਚ ਲੱਗੀ ਭਿਆਨਕ ਅੱਗ