ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿਚ ਸਿੱਟ ਵਲੋਂ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਪਹੁੰਚੀ ਐਸਆਈਟੀ ਨੇ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ। ਜਾਂਚ ਪੜਤਾਲ ਤੋਂ ਬਾਅਦ ਏ. ਆਈ. ਜੀ. ਜਗਤਪਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿਚ ਚੱਲ ਰਹੀ ਜਾਂਚ ਸਬੰਧੀ ਰਿਕਾਰਡ ਹਾਸਿਲ ਕਰਨ ਲਈ ਉਹ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਆਏ ਸਨ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਨਾਲ ਪੂਰਾ ਸਹਿਯੋਗ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਫੀ ਹੱਦ ਤੱਕ ਰਿਕਾਰਡ ਜੋ, ਹੈ ਉਹ ਮੁਹੱਈਆ ਕਰਵਾ ਦਿੱਤਾ ਗਿਆ ਹੈ। ਜਿਸ ਦੀ ਉਨ੍ਹਾਂ ਵੱਲੋਂ ਘੋਖ ਕੀਤੀ ਜਾਏਗੀ, ਘੋਖ ਉਪਰੰਤ ਜੇ ਕੋਈ ਦੁਬਾਰਾ ਸਵਾਲ ਖੜ੍ਹੇ ਹੁੰਦੇ ਹਨ ਤਾਂ ਉਸ ਤੋਂ ਬਾਅਦ ਦੁਬਾਰਾ ਉਹ ਰਿਕਾਰਡ ਦੀ ਮੰਗ ਲਈ ਆ ਸਕਦੇ ਹਨ।
ਤਾਜ਼ਾ ਖ਼ਬਰਾਂ
Free
328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਦੀ ਜਾਂਚ ਵਿੁਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਦਿੱਤਾ ਪੂਰਾ ਸਹਿਯੋਗ- ਏ. ਆਈ. ਜੀ.
ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿਚ ਸਿੱਟ ਵਲੋਂ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਪਹੁੰਚੀ ਐਸਆਈਟੀ ਨੇ...
ਅਜੀਤ ਡੈਸਕ
29-01-2026