06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਕੂਲਾਂ, ਕਾਲਜਾਂ ’ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ

ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ’ਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡੀ.ਸੀ....

ਅਜੀਤ ਡੈਸਕ 29-01-2026

ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ’ਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ’ਚ 31 ਜਨਵਰੀ 2026 ਨੂੰ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ’ਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਨਿਰਧਾਰਿਤ ਹਨ, ਉਨ੍ਹਾਂ ਸੰਬੰਧਤ ਜਮਾਤਾਂ ’ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

 

ਪਿਛਲੀ ਖ਼ਬਰ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.... ਅਗਲੀ ਖ਼ਬਰ ਤਰਨਤਾਰਨ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ