04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੱਧ ਪ੍ਰਦੇਸ਼: ਸੜਕ ਹਾਦਸੇ ’ਚ ਚਾਰ ਦੀ ਮੌਤ

ਭੋਪਾਲ, 30 ਜਨਵਰੀ- ਗਵਾਲੀਅਰ ਵਿਚ ਸੰਘਣੀ ਧੁੰਦ ਦੌਰਾਨ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਭਿੰਡ ਰੋਡ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰ...

ਅਜੀਤ ਡੈਸਕ 30-01-2026

ਭੋਪਾਲ, 30 ਜਨਵਰੀ- ਗਵਾਲੀਅਰ ਵਿਚ ਸੰਘਣੀ ਧੁੰਦ ਦੌਰਾਨ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਭਿੰਡ ਰੋਡ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋ ਔਰਤਾਂ ਅਤੇ ਦੋ ਪੁਰਸ਼ ਸ਼ਾਮਿਲ ਸਨ। ਰਿਪੋਰਟਾਂ ਅਨੁਸਾਰ ਸਾਰੇ ਮ੍ਰਿਤਕ ਇਕੋ ਪਰਿਵਾਰ ਦੇ ਮੈਂਬਰ ਸਨ ਅਤੇ ਭਿੰਡ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

ਪਰਿਵਾਰ ਭਿੰਡ ਤੋਂ ਗਵਾਲੀਅਰ ਜਾ ਰਿਹਾ ਸੀ। ਜਿਵੇਂ ਹੀ ਉਨ੍ਹਾਂ ਦੀ ਕਾਰ ਸਵੇਰੇ 8 ਵਜੇ ਦੇ ਕਰੀਬ ਬੰਟੂ ਢਾਬੇ ਦੇ ਨੇੜੇ ਪਹੁੰਚੀ, ਤਾਂ ਪਿਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਕੁਚਲ ਦਿੱਤਾ। ਟੱਕਰ ਤੋਂ ਬਾਅਦ ਟਰੱਕ ਬੇਕਾਬੂ ਹੋ ਗਿਆ ਅਤੇ ਸੜਕ ਦੇ ਸੱਜੇ ਪਾਸੇ ਝਾੜੀਆਂ ਵਿਚ ਜਾ ਡਿੱਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਪੁਲਿਸ ਨੇ ਕਾਰ ਵਿਚੋਂ ਚਾਰਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੈਪਿਡੋ ਵਲੋਂ ਟੈਕਸੀ ਸੇਵਾਵਾਂ ਦੀ ਸ਼ੁਰੂਆਤ ਅਗਲੀ ਖ਼ਬਰ ਲੁਧਿਆਣਾ ਦੇ ਪਿੰਡ ਚੌਂਕੀਮਾਨ ਦੇ ਏਕਮਵੀਰ ਸਿੰਘ ਤੇ ਉਸ ਦੀ ਪਤਨੀ ਦੀ ਕੈਨੇਡਾ ’ਚ ਭੇਦਭਰੇ ਹਾਲਾਤ ’ਚ ਮੌਤ