04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਫੋਰਟਿਸ ਹਸਪਤਾਲ ’ਚ ਦਾਖ਼ਲ

ਚੰਡੀਗੜ੍ਹ, 30 ਜਨਵਰੀ -ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜ ਗਈ ਹੈ। ਬੀਤੀ ਰਾਤ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆਈ, ਜਿਸ ਤੋਂ ਬਾਅਦ....

ਅਜੀਤ ਡੈਸਕ 30-01-2026

ਚੰਡੀਗੜ੍ਹ, 30 ਜਨਵਰੀ -ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜ ਗਈ ਹੈ। ਬੀਤੀ ਰਾਤ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਉਨ੍ਹਾਂ ਦੀ ਹਾਲਤ ਦੇ ਆਧਾਰ 'ਤੇ ਡਾਕਟਰਾਂ ਨੇ ਉਨ੍ਹਾਂ ਨੂੰ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿਚ ਨਿਗਰਾਨੀ ਹੇਠ ਰੱਖਿਆ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ ਅਤੇ ਮਾਹਰ ਡਾਕਟਰਾਂ ਦੀ ਇਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

 

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 31 ਜਨਵਰੀ ਨੂੰ... ਅਗਲੀ ਖ਼ਬਰ ਨਵੀਂ ਦਾਣਾ ਮੰਡੀ ਨੇੜੇ ਪੈਟਰੋਲ ਨਾਲ ਭਰਿਆ ਟੈਂਕਰ ਪਲਟਿਆ, ਲੋਕ ਬਾਲਟੀਆਂ ਲੈ ਕੇ ਪਹੁੰਚੇ