04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਰਾਮਦ ਕੀਤੀ 260 ਕਰੋੜ ਦੀ ਹੈਰੋਇਨ

ਅਟਾਰੀ ਸਰਹੱਦ,(ਅੰਮ੍ਰਿਤਸਰ), 30 ਜਨਵਰੀ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਪਾਕਿਸਤਾਨ ਤੋਂ ਡਰੋਨ ਰਾਹੀਂ ਬੀਤੀ ਰਾਤ ਭਾਰਤੀ ਖੇਤਰ ਅੰਦਰ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਸੁੱਟੀ ਗਈ 260....

ਅਜੀਤ ਡੈਸਕ 30-01-2026

ਅਟਾਰੀ ਸਰਹੱਦ,(ਅੰਮ੍ਰਿਤਸਰ), 30 ਜਨਵਰੀ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਪਾਕਿਸਤਾਨ ਤੋਂ ਡਰੋਨ ਰਾਹੀਂ ਬੀਤੀ ਰਾਤ ਭਾਰਤੀ ਖੇਤਰ ਅੰਦਰ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਸੁੱਟੀ ਗਈ 260 ਕਰੋੜ ਰੁਪਏ ਦੀ ਹੈਰੋਇਨ ਨੂੰ ਬਰਾਮਦ ਕਰਕੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ I ਜਾਣਕਾਰੀ ਅਨੁਸਾਰ ਪੁਲਿਸ ਥਾਣਾ ਘਰਿੰਡਾ ਦੇ ਇਲਾਕੇ ਅਧੀਨ ਆਉਂਦੇ ਸਥਾਨ ਤੋਂ ਇਹ ਵੱਡੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ।  103 ਪੀਲੇ ਰੰਗ ਦੇ ਪਲਾਸਟਿਕ ਦੇ ਲਿਫ਼ਾਫਿਆਂ ਵਿਚ ਲਪੇਟੀ 52 ਕਿਲੋ ਦੇ ਕਰੀਬ ਹੈਰੋਇਨ ਪੰਜਾਬ ਪੁਲਿਸ ਵਲੋਂ ਫੜ ਕੇ ਨਸ਼ੇ ਦਾ ਇਕ ਵੱਡੀ ਪੱਧਰ ’ਤੇ ਲੱਕ ਤੋੜਿਆ ਗਿਆ ਹੈ।

ਪਿਛਲੀ ਖ਼ਬਰ ਫਗਵਾੜਾ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 31 ਜਨਵਰੀ ਨੂੰ ਛੁੱਟੀ ਦੇ ਹੁਕਮ ਜਾਰੀ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 31 ਜਨਵਰੀ ਨੂੰ...