04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਫਗਵਾੜਾ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 31 ਜਨਵਰੀ ਨੂੰ ਛੁੱਟੀ ਦੇ ਹੁਕਮ ਜਾਰੀ

ਫਗਵਾੜਾ, 30 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 31 ਜਨਵਰੀ 2026 ਨੂੂੰ ਸਬ ਡਵੀਜ਼ਨ ਫਗਵਾੜਾ ਵਿਚ ਵਿਸ਼ਾਲ ਸ਼ੋਭਾ....

ਅਜੀਤ ਡੈਸਕ 30-01-2026

ਫਗਵਾੜਾ, 30 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 31 ਜਨਵਰੀ 2026 ਨੂੂੰ ਸਬ ਡਵੀਜ਼ਨ ਫਗਵਾੜਾ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ । ਇਸ ਸ਼ੋਭਾ ਯਾਤਰਾ ਕਰਕੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ । ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਲਾਜਾਂ ਦੇ ਵਿਦਿਆਰਥੀਆਂ ਦੀ ਸਹੁਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਮਿਤੀ 31.01.2026 ਦਿਨ ਸ਼ਨੀਵਾਰ ਨੂੰ ਫਗਵਾੜਾ ਸਬ ਡਵੀਜਨ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜ, ਵਿੱਦਿਅਕ ਸੰਸਥਾਵਾਂ ਵਿਚ ਪੂਰੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ’ਤੇ ਲਾਗੂ ਨਹੀਂ ਹੋਵੇਗਾ।

ਪਿਛਲੀ ਖ਼ਬਰ ਨੌਜਵਾਨ ਉੱਪਰ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਟੈਕਸੀ ਚਾਲਕਾਂ ਵਲੋਂ ਮੁੱਖ ਚੌਂਕ ’ਤੇ ਧਰਨਾ ਅਗਲੀ ਖ਼ਬਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਰਾਮਦ ਕੀਤੀ 260 ਕਰੋੜ ਦੀ ਹੈਰੋਇਨ