03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸਾਬਕਾ ਮੰਤਰੀ ਅਰੋੜਾ ਦੇ ਘਰ ਤੋਂ 62 ਘੰਟੇ ਬਾਅਦ ਇਨਕਮ ਟੈਕਸ ਦੀ ਛਾਪੇਮਾਰੀ ਖ਼ਤਮ

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਜੋਧਮਲ ਰੋਡ ਸਥਿਤ ਘਰ 'ਤੇ ਆਮਦਨ....

ਅਜੀਤ ਡੈਸਕ 31-01-2026

ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰ ਪਾਲ ਸਿੰਘ)- ਹੁਸ਼ਿਆਰਪੁਰ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਜੋਧਮਲ ਰੋਡ ਸਥਿਤ ਘਰ 'ਤੇ ਆਮਦਨ ਕਰ ਵਿਭਾਗ ਦਾ ਛਾਪਾ ਤੀਜੇ ਦਿਨ ਰਾਤ 12:15 ਵਜੇ ਖ਼ਤਮ ਹੋਇਆ। 28 ਜਨਵਰੀ ਨੂੰ ਸਵੇਰੇ 6:30 ਵਜੇ ਸ਼ੁਰੂ ਹੋਈ ਇਹ ਕਾਰਵਾਈ ਤਿੰਨ ਦਿਨ ਤੱਕ ਜਾਰੀ ਰਹੀ। ਇਸ ਦੌਰਾਨ ਆਮਦਨ ਕਰ ਵਿਭਾਗ ਦੀ ਟੀਮ ਦਸਤਾਵੇਜ਼ਾਂ ਦੀ ਜਾਂਚ ਅਤੇ ਪੁਛਗਿੱਛ ਵਿਚ ਰੁੱਝੀ ਰਹੀ, ਜਦੋਂ ਕਿ ਕਿਸੇ ਨੂੰ ਵੀ ਰਿਹਾਇਸ਼ ਵਿਚ ਦਾਖਲ ਹੋਣ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਸੂਤਰਾਂ ਅਨੁਸਾਰ ਟੀਮ ਨੇ ਅਰੋੜਾ ਤੋਂ ਚੰਡੀਗੜ੍ਹ ਅਤੇ ਮੋਹਾਲੀ ਵਿਚ ਇਕ ਕੰਪਨੀ ਅਤੇ ਵੱਖ-ਵੱਖ ਜਾਇਦਾਦਾਂ ਬਾਰੇ ਪੁਛਗਿੱਛ ਕੀਤੀ। ਪਿਛਲੇ 62 ਘੰਟਿਆਂ ਤੋਂ ਚੱਲ ਰਹੀ ਜਾਂਚ ਦੌਰਾਨ ਟੀਮ ਨੇ ਅਰੋੜਾ ਤੋਂ ਵਿਆਪਕ ਪੁਛਗਿੱਛ ਕੀਤੀ । 30 ਜਨਵਰੀ ਦੀ ਰਾਤ 12:15 ਵਜੇ ਚਾਰ ਵਾਹਨ ਅਰੋੜਾ ਦੇ ਘਰ ਵਿਚ ਦਾਖਲ ਹੋਏ ਅਤੇ ਉਸ ਤੋਂ ਬਾਅਦ ਜਾਂਚ ਏਜੰਸੀਆਂ ਦੇ ਅਧਿਕਾਰੀ ਘਰੋਂ ਚਲੇ ਗਏ ।

ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਪੈਣ ਦੀ ਸੰਭਾਵਨਾ- ਮੌਸਮ ਵਿਭਾਗ ਅਗਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਅਦਾਰਾ ‘ਅਜੀਤ’ ਵਲੋਂ ਵਧਾਈਆਂ