03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ ਤੇ ਚੰਡੀਗੜ੍ਹ ’ਚ ਮੀਂਹ ਪੈਣ ਦੀ ਸੰਭਾਵਨਾ- ਮੌਸਮ ਵਿਭਾਗ

ਚੰਡੀਗੜ੍ਹ, 31 ਜਨਵਰੀ - ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤੋਂ ਮੰਗਲਵਾਰ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਚਾਰ ਜ਼ਿਲ੍ਹਿਆਂ ਜਿੰਨ੍ਹਾ ’ਚ ਪਠਾਨਕੋਟ, ਹੁਸ਼ਿਆਰਪੁਰ....

ਅਜੀਤ ਡੈਸਕ 31-01-2026

ਚੰਡੀਗੜ੍ਹ, 31 ਜਨਵਰੀ - ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਤੋਂ ਮੰਗਲਵਾਰ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਚਾਰ ਜ਼ਿਲ੍ਹਿਆਂ ਜਿੰਨ੍ਹਾ ’ਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਿਲ ਹਨ, ਵਿਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਸਵੇਰ ਵੇਲੇ ਕੁਝ ਜ਼ਿਲ੍ਹਿਆਂ ਵਿਚ ਧੁੰਦ ਵੀ ਦੇਖੀ ਗਈ। ਵੱਧ ਤੋਂ ਵੱਧ ਤਾਪਮਾਨ 1 ਡਿਗਰੀ ਵਧਿਆ, ਜੋ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿਚ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ।

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ ਇਕ ਪੱਛਮੀ ਗੜਬੜੀ ਪਹਾੜਾਂ ਤੱਕ ਪਹੁੰਚ ਗਈ ਹੈ। ਪੰਜਾਬ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਤਰਨਤਾਰਨ ਅਤੇ ਫਾਜ਼ਿਲਕਾ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਘੱਟ ਹੈ। 31 ਜਨਵਰੀ ਦੀ ਰਾਤ ਤੋਂ 2 ਫਰਵਰੀ ਤੱਕ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਜੰਮੂ ਕਸ਼ਮੀਰ: ਡੋਲਗਾਮ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਅਗਲੀ ਖ਼ਬਰ ਸਾਬਕਾ ਮੰਤਰੀ ਅਰੋੜਾ ਦੇ ਘਰ ਤੋਂ 62 ਘੰਟੇ ਬਾਅਦ ਇਨਕਮ ਟੈਕਸ ਦੀ ਛਾਪੇਮਾਰੀ ਖ਼ਤਮ