03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ਼੍ਰੋਮਣੀ ਕਮੇਟੀ ਦੇ ਧਿਆਨ ’ਚ ਲਿਆਂਦੇ ਬਿਨਾਂ ਪੁਲਿਸ ਦੁਆਰਾ ਕੀਤੀ ਕਾਰਵਾਈ ਪ੍ਰਬੰਧਾਂ ਵਿਚ ਦਖ਼ਲ- ਸਕੱਤਰ ਪ੍ਰਤਾਪ ਸਿੰਘ

ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ....

ਅਜੀਤ ਡੈਸਕ 31-01-2026

ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਿਸ ਦੀ ਆਪ-ਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਪ੍ਰਬੰਧਕਾਂ ਨੂੰ ਬਿਨਾਂ ਕਿਸੇ ਜਾਣਕਾਰੀ ਦਿੱਤੇ ਪੁਲਿਸ ਦੁਆਰਾ ਕਿਸੇ ਨੂੰ ਹਿਰਾਸਤ ਵਿਚ ਲਏ ਜਾਣ ਦੀ ਕਾਰਵਾਈ ਅਣ-ਉਚਿੱਤ ਅਤੇ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਹੈ।

ਸਕੱਤਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਸੰਗਤਾਂ ਦੀ ਆਸਥਾ ਦਾ ਕੇਂਦਰ ਹੈ, ਜਿੱਥੇ ਪੁਲਿਸ ਨੂੰ ਅਜਿਹੀ ਹਰਕਤ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪੁਲਿਸ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਦੋਸ਼ ਤਹਿਤ ਹਿਰਾਸਤ ਵਿਚ ਲੈਣ ਦੀ ਲੋੜ ਸੀ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਪੁਲਿਸ ਦੀ ਹਰਕਤ ਸੰਬੰਧੀ ਪ੍ਰਬੰਧਕੀ ਤੌਰ ’ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਜਿਸ ਦੀ ਰਿਪੋਰਟ ਕਾਰਜਕਾਰਨੀ ਕਮੇਟੀ ਨੂੰ ਸੌਂਪੀ ਜਾਵੇਗੀ।

ਪਿਛਲੀ ਖ਼ਬਰ ਪਾਕਿਸਤਾਨ ਅੱਜ 5 ਪੰਜਾਬੀਆਂ ਸਮੇਤ 7 ਭਾਰਤੀ ਕੈਦੀ ਕਰੇਗਾ ਰਿਹਾਅ ਅਗਲੀ ਖ਼ਬਰ ਅਜੀਤ ਦੀ ਇੱਛਾ ਪੂਰੀ ਹੋਣੀ ਚਾਹੀਦੀ ਹੈ, ਐਨ.ਸੀ.ਪੀ. ਦੇ ਰਲੇਵੇਂ 'ਤੇ ਸ਼ਰਦ ਪਵਾਰ ਦਾ ਵੱਡਾ ਬਿਆਨ