02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਜੀ...

ਅਜੀਤ ਡੈਸਕ 31-01-2026

ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਜੀ ਬੀਬੀ ਕੁਸਮ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਰਿਸ਼ਤਾ ਅਮੁੱਲ ਹੈ ਅਤੇ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ।

ਉਨ੍ਹਾਂ ਕਿਹਾ ਕਿ ਕੈਰੋਂ ਪਰਿਵਾਰ ਨੇ ਸਮਾਜਿਕ ਤੌਰ ਉਤੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ, ਜਿਨ੍ਹਾਂ ਵਿਚ ਬੀਬੀ ਕੁਸਮ ਕੌਰ ਦਾ ਵੀ ਵੱਡਾ ਯੋਗਦਾਨ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਪਿਛਲੀ ਖ਼ਬਰ ਭਾਰਤ ਨੇ ਪੰਜਵੇਂ ਟੀ-20 ਮੈਚ ’ਚ ਨਿਊਜ਼ੀਲੈਂਡ ਵਿਰੁੱਧ ਟਾਸ ਜਿੱਤਿਆ, ਬੱਲੇਬਾਜ਼ੀ ਕਰਨ ਦਾ ਫੈਸਲਾ ਅਗਲੀ ਖ਼ਬਰ ਕਾਰ-ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ