26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ 10.30 ਵਜੇ ਜੇਲ੍ਹ ਤੋਂ ਆਉਣਗੇ ਬਾਹਰ

ਨਾਭਾ, 3 ਫਰਵਰੀ - ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ 10.30 ਵਜੇ ਨਾਭਾ ਜੇਲ੍ਹ ਚੋਂ ਬਾਹਰ...

ਅਜੀਤ ਡੈਸਕ 03-02-2026

ਨਾਭਾ, 3 ਫਰਵਰੀ - ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ 10.30 ਵਜੇ ਨਾਭਾ ਜੇਲ੍ਹ ਚੋਂ ਬਾਹਰ ਆਉਣਗੇ। ਬੀਤੀ ਦੇਰ ਸ਼ਾਮ ਤੱਕ ਜ਼ਮਾਨਤ ਦੇ ਕਾਗਜ਼ ਪੂਰੇ ਨਹੀਂ ਹੋ ਸਕੇ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਸਨ। ਦੱਸ ਦਈਏ ਕਿ ਸਰਬਉੱਚ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਸੰਬੰਧੀ ਮਾਮਲੇ ਨਾਲ ਜੁੜੇ ਤੱਥਾਂ ਅਤੇ ਹਾਲਾਤ ਨੂੰ ਧਿਆਨ 'ਚ ਰੱਖਦੇ ਹੋਏ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ । ਇਸ ਮਾਮਲੇ 'ਚ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਪਿਛਲੇ ਸਾਲ 25 ਜੂਨ ਨੂੰ ਅੰਮਿ੍ਤਸਰ ਰਿਹਾਇਸ਼ ਤੋਂ ਗਿ੍ਫ਼ਤਾਰ ਕੀਤਾ ਸੀ ਅਤੇ ਉਸ ਸਮੇਂ ਤੋਂ ਹੀ ਨਾਭਾ ਜੇਲ੍ਹ ਵਿਚ ਬੰਦ ਹਨ ।ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਮਜੀਠੀਆ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿੱਥੇ ਕੱਲ੍ਹ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ।

ਪਿਛਲੀ ਖ਼ਬਰ ਬਜਟ ਇਜਲਾਸ : ਕਾਂਗਰਸ ਸੰਸਦੀ ਦਲ ਦੇ ਦਫ਼ਤਰ ਵਿਚ 10.30 ਵਜੇ ਹੋਵੇਗੀ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਮੀਟਿੰਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ