26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਦੀ ਰਿਹਾਈ ਨੂੰ ਲੈ ਕੇ ਅਕਾਲੀ ਵਰਕਰਾਂ ਵਲੋਂ ਜਥੇਦਾਰ ਲਾਲਕਾ ਦੀ ਅਗਵਾਈ ਹੇਠ ਢੋਲ ਢਮੱਕਾ ਸ਼ੁਰੂ

ਨਾਭਾ (ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋ ਰਹੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ...

ਅਜੀਤ ਡੈਸਕ 03-02-2026

ਨਾਭਾ (ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋ ਰਹੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਜੇਲ੍ਹ ਬਾਹਰ ਜ਼ਿਲ੍ਹਾ ਜੇਲ ਦੇ ਬਾਹਰ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅਕਾਲੀ ਵਰਕਰ ਵੱਡੀ ਤਾਦਾਦ ਵਿਚ ਇਕੱਤਰ ਹੋਣੇ ਸ਼ੁਰੂ ਹੋ ਗਏ ਹਨ ਅਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਪਾਰਟੀ ਵਰਕਰ ਪਹੁੰਚ ਰਹੇ ਹਨ। ਇਸ ਮੌਕੇ ਅਕਾਲੀ ਵਰਕਰਾਂ ਵਲੋਂ ਜਿਥੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ, ਉਥੇ ਢੋਲ ਢਮੱਕੇ 'ਤੇ ਭੰਗੜੇ ਵੀ ਪਾਏ ਜਾ ਰਹੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ ਹੈ ਕਿਉਂ ਕਿ ਪੰਜਾਬ ਸਰਕਾਰ ਵਲੋਂ ਝੂਠੇ ਕੇਸ ਪਾ ਕੇ ਸਾਡੇ ਲੀਡਰ ਨੂੰ ਜੇਲ੍ਹ ਵਿਚ ਬੰਦ ਕੀਤਾ ਗਿਆ ਸੀ।

ਪਿਛਲੀ ਖ਼ਬਰ ਕਾਰ ਵਲੋਂ ਸਕੂਟਰੀ ਨੂੰ ਟੱਕਰ ਮਾਰੇ ਜਾਣ 'ਤੇ 4 ਮੌਤਾਂ ਅਗਲੀ ਖ਼ਬਰ ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਦਿੱਤਾ ਮੁਲਤਵੀ ਪ੍ਰਸਤਾਵ ਨੋਟਿਸ