25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁਹਾਲੀ ਅਦਾਲਤ ਵਲੋਂ 2 ਲੱਖ ਦਾ ਮੁਚਲਕਾ ਭਰਨ ਦੀ ਸ਼ਰਤ ’ਤੇ ਮਜੀਠੀਆ ਨੂੰ ਦਿੱਤੀ ਗਈ ਜ਼ਮਾਨਤ

ਐੱਸ. ਏ. ਐੱਸ. ਨਗਰ, 3 ਫ਼ਰਵਰੀ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ....

ਅਜੀਤ ਡੈਸਕ 03-02-2026

ਐੱਸ. ਏ. ਐੱਸ. ਨਗਰ, 3 ਫ਼ਰਵਰੀ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਮੁਹਾਲੀ ਦੀ ਅਦਾਲਤ ਵਿਚ ਉਨ੍ਹਾਂ ਦੇ ਜ਼ਮਾਨਤੀ ਮੁਚਲਕੇ ਨਾਲ ਸੰਬੰਧਿਤ ਸ਼ਰਤਾਂ ’ਤੇ ਫ਼ੈਸਲਾ ਲਿਆ ਗਿਆ। ਅਦਾਲਤ ਵਲੋਂ 2 ਲੱਖ ਦਾ ਮੁਚਲਕਾ ਭਰਨ ਦੀ ਸ਼ਰਤ ਦੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਮਾਮਲੇ ਦੀ ਸੁਣਵਾਈ ਅੱਜ ਸਵੇਰੇ 10 ਵਜੇ ਸ਼ੁਰੂ ਹੋਈ ਸੀ।

ਅਦਾਲਤ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੀ ਤਰਫੋਂ ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਹਾਜ਼ਰ ਰਹੇ, ਜਿਨ੍ਹਾਂ ਦੇ ਨਾਲ ਵਿਜੀਲੈਂਸ ਦੇ ਕੁਝ ਅਧਿਕਾਰੀ ਵੀ ਮੌਜੂਦ ਸਨ। ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਐਚ.ਐਸ. ਧਨੋਆ ਅਤੇ ਉਨ੍ਹਾਂ ਦੇ ਵਕੀਲਾਂ ਦੀ ਟੀਮ ਮੌਜੂਦ ਸੀ।

ਪਿਛਲੀ ਖ਼ਬਰ ਉਤਰਾਖ਼ੰਡ: ਖੱਡ ਵਿਚ ਡਿੱਗੀ ਹਿਮਾਚਲ ਦੀ ਬੱਸ, ਚਾਰ ਦੀ ਮੌਤ ਅਗਲੀ ਖ਼ਬਰ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਬੰਗਾ ਅੱਜ ਪਹੁੰਚਣਗੇ ਆਪਣੇ ਪੁਰਖਿਆਂ ਦੇ ਸ਼ਹਿਰ ਖੁਸ਼ਾਬ