25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗਨੀਵ ਕੌਰ ਮਜੀਠੀਆ ਪੁੱਜੇ ਪਹੁੰਚੇ ਨਾਭਾ ਜੇਲ੍ਹ

ਨਾਭਾ, (ਪਟਿਆਲਾ), 3 ਜਨਵਰੀ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ....

ਅਜੀਤ ਡੈਸਕ 03-02-2026

ਨਾਭਾ, (ਪਟਿਆਲਾ), 3 ਜਨਵਰੀ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਕੱਲ੍ਹ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਗਈ ਸੀ। ਜ਼ਮਾਨਤ ਮਿਲਣ ਉਪਰੰਤ ਜਿਥੇ ਵੱਡੀ ਗਿਣਤੀ ’ਚ ਅਕਾਲੀ ਆਗੂ ਤੇ ਵਰਕਰ ਮਜੀਠੀਆ ਦਾ ਸਵਾਗਤ ਕਰਨ ਲਈ ਜੇਲ੍ਹ ਦੇ ਬਾਹਰ ਪਹੁੰਚ ਰਹੇ ਹਨ ਉਥੇ ਹੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਬੀਬਾ ਗਨੀਵ ਕੌਰ ਵਿਧਾਇਕਾ ਮਜੀਠਾ ਹਲਕਾ ਵੀ ਪਹੁੰਚ ਗਏ ਹਨ। ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਉਹ ਜਿਥੇ ਵਾਹਿਗੁਰੂ ਦਾ ਲੱਖ ਲੱਖ ਸ਼ੁਕਰ ਕਰਦੇ ਹਨ ਉੱਥੇ ਨਾਲ ਹੀ ਉਹ ਸੁਪਰੀਮ ਕੋਰਟ ਦਾ ਵੀ ਧੰਨਵਾਦ ਕਰਦੇ ਹਨ।

ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸਾਨੂੰ 540 ਕਰੋੜ ਰੁਪਏ ਤੇ ਹਜ਼ਾਰ ਏਕੜ ਜ਼ਮੀਨ ਵਾਪਸ ਦਵੇ, ਜਿਸ ਦੇ ਆਧਾਰ ’ਤੇ ਉਨ੍ਹਾਂ ਮੇਰੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਬੰਧੀ ਮੁੱਖ ਮੰਤਰੀ ਪੰਜਾਬ ਵਲੋਂ ਦਿੱਤਾ ਗਿਆ ਬਿਆਨ ਬੇਹੱਦ ਦੁੱਖ ਦੀ ਗੱਲ ਹੈ। ਮਹਾਂਪੁਰਖਾਂ ਬਾਰੇ ਅਜਿਹੇ ਬਿਆਨ ਸ਼ੋਭਾ ਨਹੀਂ ਦਿੰਦੇ। 

ਪਿਛਲੀ ਖ਼ਬਰ ਪਦਮਸ਼੍ਰੀ ਰਾਜਿੰਦਰ ਗੁਪਤਾ ਨੇ ਰਾਜ ਸਭਾ ’ਚ ਉਠਾਇਆ ਸਰਕਾਰੀ ਸਿੱਖਿਆ ਦਾ ਮਸਲਾ ਅਗਲੀ ਖ਼ਬਰ ਅਕਾਲੀ ਦਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਕਰੇਗਾ ਬਰਦਾਸ਼ਤ- ਜਥੇਦਾਰ ਗੁਲਜ਼ਾਰ ਸਿੰਘ ਰਣੀਕੇ