ਨਾਭਾ, 3 ਫਰਵਰੀ- (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਯੂਥ ਅਕਾਲੀ ਦਲ ਤੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕੀਤਾ ਤੇ ਉਨ੍ਹਾਂ ਦੀ ਰਿਹਾਈ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਚਾਹੁੰਦੀਆਂ ਸਨ ਕੇ ਇਹ ਜਿਊਂਦਾ ਬਾਹਰ ਹੀ ਨਾ ਆਵੇ, ਪਰ ਪ੍ਰਮਾਤਮਾ ਦੀ ਮੇਹਰ ਸਦਕਾ ਅੱਜ ਉਹ ਤੁਹਾਡੇ ਵਿਚਕਾਰ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਇਨ੍ਹਾਂ ਦਿਨਾਂ ਦੌਰਾਨ ਜੋ ਉਨ੍ਹਾਂ ਨੂੰ ਬਲ ਬਖਸ਼ਿਆ, ਉਹ ਬਿਆਨ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਜਿੰਨਾ ਸਰਕਾਰ ਮੈਨੂੰ ਦੱਬਦੀ ਸੀ, ਉਨਾ ਮੇਰਾ ਵਾਹਿਗੁਰੂ ਮੈਨੂੰ ਬਲ ਬਖਸ਼ਦਾ ਸੀ ਕਿ ਦਿੱਲੀ ਦੇ ਹੁਕਮਰਨਾਮਾ ਨਾਲ ਇੱਟ ਨਾਲ ਇੱਟ ਖੜਕਾਉਣੀ ਹੈ