24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਵਿਚ ਅਹਿਮ ਤਬਦੀਲੀ

ਅੰਮ੍ਰਿਤਸਰ, 3 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ 2 ਵੱਖਰੀਆਂ ਪੀਲੇ ਅਤੇ ਗੂੜੇ ਨੀਲੇ ਰੰਗ ਦੀਆਂ ਵਰਦੀਆਂ ਵਿਚ ਦਿਖਣਗੇ। ਸੇਵਾਦਾਰ ਹਫ਼ਤੇ ਵਿਚ ...

ਅਜੀਤ ਡੈਸਕ 03-02-2026

ਅੰਮ੍ਰਿਤਸਰ, 3 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਰੱਖਿਆ ਸੇਵਾ ਦਲ ਦੇ ਸੇਵਾਦਾਰ 2 ਵੱਖਰੀਆਂ ਪੀਲੇ ਅਤੇ ਗੂੜੇ ਨੀਲੇ ਰੰਗ ਦੀਆਂ ਵਰਦੀਆਂ ਵਿਚ ਦਿਖਣਗੇ। ਸੇਵਾਦਾਰ ਹਫ਼ਤੇ ਵਿਚ 2-2 ਦਿਨ ਵਾਰੀ ਸਿਰ ਇਹ ਵਰਦੀਆਂ ਪਹਿਨਣਗੇ। ਜੇਕਰ ਵਰਦੀ ਪੀਲੀ ਹੈ ਤਾਂ ਦਸਤਾਰ ਨੀਲੀ ਹੋਵੇਗੀ ਅਤੇ ਜੇਕਰ ਵਰਦੀ ਨੀਲੀ ਹੈ ਤਾਂ ਦਸਤਾਰ ਪੀਲੀ ਹੋਵੇਗੀ। ਵਰਦੀ ਦੇ ਦੋਵੇਂ ਪਾਸੇ ਮੋਢਿਆਂ ਉੱਤੇ ਖੰਡਿਆਂ ਦੀ ਕਢਾਈ ਕੀਤੀ ਗਈ ਹੈ ਜਦਕਿ ਛਾਤੀ ਉੱਤੇ ‘ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ’ ਲਿਖਿਆ ਗਿਆ ਹੈ। ਸੇਵਾਦਾਰ ਚਿੱਟੇ ਰੰਗ ਦਾ ਹਜ਼ੂਰੀਆ ਵੀ ਪਹਿਨਣਗੇ। ਇਸ ਦੇ ਨਾਲ ਸੇਵਾਦਾਰਾਂ ਨੂੰ ਕਮਰਕੱਸੇ ਦੇ ਰੂਪ ਵਿਚ ਕੱਪੜੇ ਦੀਆਂ ਵਿਸ਼ੇਸ਼ ਪੇਟੀਆਂ (ਬੈਲਟਾਂ) ਅਤੇ ਦਸਤਾਰਾਂ ਉੱਤੇ ਸਜਾਉਣ ਲਈ ਖੰਡੇ ਵੀ ਦਿੱਤੇ ਜਾਣਗੇ, ਜਿਸ ਨਾਲ ਸੇਵਾਦਾਰਾਂ ਦੀ ਦਿਖ ਹੋਰ ਵੀ ਦਾਰਸ਼ਨਿਕ ਅਤੇ ਪ੍ਰਭਾਵੀ ਬਣੇਗੀ।

ਪਿਛਲੀ ਖ਼ਬਰ ਅਮਰੀਕਾ ਨਾਲ ਵਪਾਰ ਸਮਝੌਤੇ ਵਿਚ ਭਾਰਤ ਦੀਆਂ ਖੇਤੀਬਾੜੀ ਸੰਵੇਦਨਸ਼ੀਲਤਾਵਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਰੱਖਿਆ ਗਿਆ -ਸ... ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਸੁਖਬੀਰ ਸਿੰਘ ਬਾਦਲ