23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਦੋਸਤ ਨੂੰ ਦੋਸਤ ਨੇ ਉਤਾਰਿਆ ਮੌਤ ਦੇ ਘਾਟ

ਅਬੋਹਰ, 4 ਫਰਵਰੀ (ਸੰਦੀਪ ਸੋਖਲ)- ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਵਿਚ ਬੀਤੀ ਰਾਤ ਦੋਸਤਾਂ ਵਿਚ ਮਾਮੂਲੀ ਤਕਰਾਰ ਹੋਣ ਤੋਂ ਬਾਅਦ ਝਗੜਾ ਹੋ ਗਿਆ ਤੇ ਝਗੜਾ ਇੰਨਾ ਵੱਧ ਗਿਆ ਕਿ ਇਕ...

ਅਜੀਤ ਡੈਸਕ 04-02-2026

ਅਬੋਹਰ, 4 ਫਰਵਰੀ (ਸੰਦੀਪ ਸੋਖਲ)- ਹਲਕਾ ਬੱਲੂਆਣਾ ਦੇ ਪਿੰਡ ਭਾਗਸਰ ਵਿਚ ਬੀਤੀ ਰਾਤ ਦੋਸਤਾਂ ਵਿਚ ਮਾਮੂਲੀ ਤਕਰਾਰ ਹੋਣ ਤੋਂ ਬਾਅਦ ਝਗੜਾ ਹੋ ਗਿਆ ਤੇ ਝਗੜਾ ਇੰਨਾ ਵੱਧ ਗਿਆ ਕਿ ਇਕ ਦੋਸਤ ਨੇ ਦੂਜੇ ਦੋਸਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਭਾਗਸਰ ਵਿਚ ਰਾਜੂ ਪ੍ਰਹਲਾਦ ਅਤੇ ਸੁਖਵਿੰਦਰ ਆਪਸੀ ਦੋਸਤ ਸਨ ਤੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।  ਝਗੜੇ ਦੌਰਾਨ ਰਾਜੂ ਨੇ ਇੱਟਾਂ ਰੋੜੇ ਅਤੇ ਕੁਝ ਹੋਰ ਹਥਿਆਰਾਂ ਨਾਲ ਪ੍ਰਹਲਾਦ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਸੁਖਵਿੰਦਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਾਲਾਤ ਦੇ ਵਿਚ ਇਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਪ੍ਰਹਲਾਦ ਦੀ ਮੌਤ ਹੋ ਗਈ ਅਤੇ ਸੁਖਵਿੰਦਰ ਨੂੰ ਰੈਫਰ ਕਰ ਦਿੱਤਾ ਗਿਆ । ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਡੀ.ਐਸ.ਪੀ. ਦਿਹਾਤੀ ਅਮਨਦੀਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਜਾਂਚ ਕੀਤੀ ਗਈ ਹੈ। ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਨੂੰ ਸਮਨ ਕਰਨ ਦੀ ਕੋਸ਼ਿਸ਼ ’ਤੇ ਹਾਈ ਕੋਰਟ ਦੀ ਸਖ਼ਤ ਫਟਕਾਰ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵਲੋਂ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਵੱਡਾ ਉਪਰਾਲਾ