23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਰਸ਼ਦੀਪ ਸਿੰਘ ਕਲੇਰ ਵਲੋਂ ਪ੍ਰੈਸ ਕਾਨਫ਼ਰੰਸ

ਚੰਡੀਗੜ੍ਹ, 4 ਫਰਵਰੀ - ਐਸ.ਐਸ.ਪੀ. ਪਟਿਆਲਾ ਦੀ ਵਾਇਰਲ ਆਡੀਓ ਕਾਲ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਸ ਮਾਮਲੇ ਦੀ ਹਾਈ...

ਅਜੀਤ ਡੈਸਕ 04-02-2026

ਚੰਡੀਗੜ੍ਹ, 4 ਫਰਵਰੀ - ਐਸ.ਐਸ.ਪੀ. ਪਟਿਆਲਾ ਦੀ ਵਾਇਰਲ ਆਡੀਓ ਕਾਲ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਸ ਮਾਮਲੇ ਦੀ ਹਾਈ ਕੋਰਟ ਵਿਚ ਸੁਣਵਾਈ ਹੋਈ ਹੈ।ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਆਡੀਓ ਦੀ ਨਿਰਪੱਖ ਜਾਂਚ ਕਰਵਾਉਣ ਤੋਂ ਭੱਜ ਰਹੀ ਹੈ। ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਤੋਂ ਰਿਪੋਰਟ ਮੰਗੀ ਹੈ, ਜਦਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਆਡੀਓ ਜਾਂਚ ਲਈ ਹੋਰ ਸਮਾਂ ਮੰਗਿਆ ਹੈ। ਅਰਸ਼ਦੀਪ ਸਿੰਘ ਕਲੇਰ ਅਨੁਸਾਰ ਹਾਈ ਕੋਰਟ ਨੇ ਕਿਹਾ ਕਿ ਇਸ ਆਡੀਓ ਦੀ ਜਾਂਚ ਪੰਜਾਬ ਸਰਕਾਰ ਦੀ ਅਧੀਨਗੀ ਵਾਲੀ ਕੋਈ ਵੀ ਏਜੰਸੀ ਨਹੀਂ ਕਰੇਗੀ । ਇਸ ਆਡੀਓ ਦੀ ਜਾਂਚ ਹੁਣ ਕੇਂਦਰੀ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ (ਸੀਐਸਐਫਐਲ) ਚੰਡੀਗੜ੍ਹ ਵਲੋਂ ਕੀਤੀ ਜਾਵੇਗੀ।। ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੀ ਕਾਰਗੁਜਾਰੀ 'ਤੇ ਸਵਾਲ ਚੁੱਕੇ ਹਨ।

 

ਪਿਛਲੀ ਖ਼ਬਰ ਕੋਲਕਾਤਾ : ਕਾਠਮੰਡੂ ਤੋਂ ਇਸਤਾਂਬੁਲ ਜਾ ਰਹੇ ਟਰਕਿਸ਼ 727 ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਅਗਲੀ ਖ਼ਬਰ ਕੋਈ ਵੀ ਆਮ ਨਾਗਰਿਕ, ਕੋਈ ਵੀ ਨੇਤਾ ਪ੍ਰਧਾਨ ਮੰਤਰੀ ਨੂੰ ਸਵਾਲ ਨਹੀਂ ਕਰ ਸਕਦਾ - ਔਜਲਾ