15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗ੍ਰਹਿ ਮੰਤਰਾਲੇ ਵਲੋਂ ਤੁਰੰਤ ਪ੍ਰਭਾਵ ਨਾਲ ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਖ਼ਤਮ ਕਰਨ ਦਾ ਐਲਾਨ

ਨਵੀਂ ਦਿੱਲੀ, 4 ਫਰਵਰੀ - ਗ੍ਰਹਿ ਮੰਤਰਾਲੇ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ...

ਅਜੀਤ ਡੈਸਕ 04-02-2026

ਨਵੀਂ ਦਿੱਲੀ, 4 ਫਰਵਰੀ - ਗ੍ਰਹਿ ਮੰਤਰਾਲੇ ਨੇ ਅੱਜ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਯੁਮਨਮ ਖੇਮਚੰਦ ਸਿੰਘ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ। ਸਿੰਘ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸ਼ਾਮ 6 ਵਜੇ ਲੋਕ ਭਵਨ ਵਿਖੇ ਹੋਵੇਗਾ। ਉਨ੍ਹਾਂ ਨੇ ਰਾਜਪਾਲ ਅਜੈ ਭੱਲਾ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਪਿਛਲੀ ਖ਼ਬਰ ਸਰਕਾਰ ਕਿਸੇ ਸੰਸਦ ਮੈਂਬਰ ਨੂੰ ਪ੍ਰਕਾਸ਼ਿਤ ਕਿਤਾਬ ਵਿਚੋਂ ਹਵਾਲਾ ਦੇਣ ਦੀ ਇਜਾਜ਼ਤ ਨਹੀਂ ਦੇ ਰਹੀ - ਪ੍ਰਿਯੰਕਾ ਗਾਂਧੀ ਵਾਡ... ਅਗਲੀ ਖ਼ਬਰ ਦੇਸ਼ ਦੀ ਜਨਤਾ ਉੱਪਰ 80,000 ਕਰੋੜ ਰੁਪਏ ਦਾ ਬੋਝ ਪਾਵੇਗਾ, ਰੂਸ ਤੋਂ ਤੇਲ ਖ਼ਰੀਦਣਾ ਬੰਦ ਕਰਨ 'ਤੇ - ਸੰਜੇ ਸਿੰਘ