23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗ੍ਰਾਮ ਨਿਆਂਲਿਆਂ ਅਤੇ ਡਿਫੈਂਸ ਕੌਂਸਲ ਦੀ ਨਿਯੁਕਤੀ ਦੇ ਵਿਰੋਧ ਵਿਚ ਹੜਤਾਲ ’ਤੇ ਬੈਠੇ ਵਕੀਲ

ਫ਼ਿਰੋਜ਼ਪੁਰ, 5 ਫਰਵਰੀ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਦੇ ਵਕੀਲਾਂ ਵਲੋਂ ਗ੍ਰਾਮ ਨਿਆਂਲਿਆਂ ਨੂੰ ਸਥਾਪਤ ਕਰਨ ਅਤੇ ਅਦਾਲਤਾਂ ਵਿਚ ਕਾਨੂੰਨੀ ਸੇਵਾਵਾਂ ਰਾਹੀਂ ਡਿਫੈਂਸ ਕੌਂਸਲ ਨਿਯੁਕਤ...

ਅਜੀਤ ਡੈਸਕ 05-02-2026

ਫ਼ਿਰੋਜ਼ਪੁਰ, 5 ਫਰਵਰੀ (ਰਾਕੇਸ਼ ਚਾਵਲਾ)-   ਪੰਜਾਬ ਅਤੇ ਹਰਿਆਣਾ ਦੇ ਵਕੀਲਾਂ ਵਲੋਂ ਗ੍ਰਾਮ ਨਿਆਂਲਿਆਂ ਨੂੰ ਸਥਾਪਤ ਕਰਨ ਅਤੇ ਅਦਾਲਤਾਂ ਵਿਚ ਕਾਨੂੰਨੀ ਸੇਵਾਵਾਂ ਰਾਹੀਂ ਡਿਫੈਂਸ ਕੌਂਸਲ ਨਿਯੁਕਤ ਕਰਨ ਆਦਿ ਦੇ ਵਿਰੋਧ ’ਚ ਅੱਜ (ਪੰਜ ਫਰਵਰੀ) ਤੋਂ ਤਿੰਨ ਦਿਨ ਲਈ ਹੜਤਾਲ ਰੱਖਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਚਲਦੇ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਅੱਜ ਧਰਨਾ ਦਿੰਦੇ ਹੋਏ ਹੜਤਾਲ ਰੱਖੀ l ਇਹ ਜਾਣਕਾਰੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ, ਉਪ ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਦਿੱਤੀ।

ਪਿਛਲੀ ਖ਼ਬਰ ਰਾਹੁਲ ਗਾਂਧੀ ਨੇ ਕੀਤਾ ਸਿੱਖ ਭਾਈਚਾਰੇ ਦਾ ਅਪਮਾਨ- ਜਗਦੰਬਿਕਾ ਪਾਲ ਅਗਲੀ ਖ਼ਬਰ ਲੋਕ ਸਭਾ ’ਚ ਪਾਸ ਹੋਇਆ ਧੰਨਵਾਦ ਮਤਾ, ਪ੍ਰਧਾਨ ਮੰਤਰੀ ਨਹੀਂ ਕਰ ਸਕੇ ਸੰਬੋਧਨ