23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸੜਕ ਕਿਨਾਰੇ ਜ਼ਖ਼ਮੀ ਹਾਲਤ ਵਿਚ ਮਿਲੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 16 ਫਰਵਰੀ (ਅਮਨਜੋਤ ਸਿੰਘ ਵਾਲੀਆ)-ਜੀ.ਟੀ. ਰੋਡ 'ਤੇ ਪਿੰਡ ਹਮੀਰਾ ਫਲਾਈਓਵਰ ਦੇ ਨਜ਼ਦੀਕ ਸੜਕ ਕਿਨਾਰੇ ਗੰਭੀਰ ਹਾਲਤ ਵਿਚ ਪਏ ਜ਼ਖ਼ਮੀ ਵਿਅਕਤੀ ਨੂੰ ਸਥਾਨਕ ਲੋਕਾਂ ਤੇ ਪੁਲਿਸ ਨੇ ...

ਅਜੀਤ ਡੈਸਕ 16-02-2026

ਕਪੂਰਥਲਾ, 16 ਫਰਵਰੀ (ਅਮਨਜੋਤ ਸਿੰਘ ਵਾਲੀਆ)-ਜੀ.ਟੀ. ਰੋਡ 'ਤੇ ਪਿੰਡ ਹਮੀਰਾ ਫਲਾਈਓਵਰ ਦੇ ਨਜ਼ਦੀਕ ਸੜਕ ਕਿਨਾਰੇ ਗੰਭੀਰ ਹਾਲਤ ਵਿਚ ਪਏ ਜ਼ਖ਼ਮੀ ਵਿਅਕਤੀ ਨੂੰ ਸਥਾਨਕ ਲੋਕਾਂ ਤੇ ਪੁਲਿਸ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਵੰਦਨਾ ਨੇ ਦੱਸਿਆ ਕਿ ਰਾਤ 9 ਵਜੇ ਦੇ ਕਰੀਬ 108 ਐਂਬੂਲੈਂਸ ਵਲੋਂ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਲਿਆਂਦਾ ਗਿਆ ਸੀ | ਜਿਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਮਿਲੇ ਡਰਾਈਵਿੰਗ ਲਾਇਸੰਸ ਤੋਂ ਉਸ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਬਾਬਾ ਬਕਾਲਾ ਵਜੋਂ ਹੋਈ | ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ 19 ਫਰਵਰੀ ਨੂੰ ਇੰਡੀਆ ਏ.ਆਈ. ਇਮਪੈਕਟ ਸਮਿਟ 2026 ਵਿਚ ਉਦਘਾਟਨੀ ਦੇਣਗੇ ਭਾਸ਼ਣ ਅਗਲੀ ਖ਼ਬਰ ਟੀ-20 ਵਿਸ਼ਵ ਕੱਪ 2026-ਸ੍ਰੀ ਲੰਕਾ ਨੇ ਆਸਟ੍ਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ