25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਭੇਦਭਰੀ ਹਾਲਤ ’ਚ ਨੌਜਵਾਨ ਦੀ ਮੌਤ

ਕਪੂਰਥਲਾ, 6 ਮਾਰਚ (ਅਮਨਜੋਤ ਸਿੰਘ ਵਾਲੀਆ)- ਧੱਕਾ ਕਾਲੋਨੀ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...

ਅਜੀਤ ਡੈਸਕ 06-03-2026

ਕਪੂਰਥਲਾ, 6 ਮਾਰਚ (ਅਮਨਜੋਤ ਸਿੰਘ ਵਾਲੀਆ)- ਧੱਕਾ ਕਾਲੋਨੀ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧੱਕਾ ਕਾਲੋਨੀ ’ਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ’ਚ ਡਿੱਗਾ ਪਿਆ ਹੈ। ਜਿਸ 'ਤੇ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਜਾਂਚ ਕਰਨ 'ਤੇ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਪੁੱਛਗਿੱਛ ਕਰਨ 'ਤੇ ਮਿ੍ਰਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਜੱਜ ਸਿੰਘ ਵਾਸੀ ਮਹਿਤਾਬਗੜ੍ਹ ਵਜੋਂ ਹੋਈ ਹੈ। ਜਿਸਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਘਰੇਲੂ ਝਗੜੇ ’ਚ ਘਰ 'ਤੇ ਹਮਲਾ ਕਰਕੇ ਦਿਨ-ਦਿਹਾੜੇ ਇਕ ਵਿਅਕਤੀ ਦਾ ਕਤਲ ਅਗਲੀ ਖ਼ਬਰ ਬੋਲ਼ੀ ਤੇ ਗੂੰਗੀ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ’ਚ ਦੋਸ਼ੀ ਨੂੰ 7 ਸਾਲ ਦੀ ਕੈਦ