23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਹੋਈ ਮੌਤ

ਕਪੂਰਥਲਾ, 7 ਮਾਰਚ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ...

ਅਜੀਤ ਡੈਸਕ 07-03-2026

ਕਪੂਰਥਲਾ, 7 ਮਾਰਚ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਵੰਦਨਾ ਨੇ ਦੱਸਿਆ ਕਿ ਮਨਪ੍ਰੀਤ (25) ਪੁੱਤਰ ਬਲਵੰਤ ਰਾਏ ਵਾਸੀ ਉੱਘੀ ਜ਼ਿਲ੍ਹਾ ਜਲੰਧਰ ਨੂੰ ਜੇਲ੍ਹ ਦੇ ਕਰਮਚਾਰੀ ਬੇਹੋਸ਼ੀ ਦੀ ਹਾਲਤ ਵਿਚ ਲੈ ਕੇ ਆਏ ਸਨ। ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਇਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ। ਜਿਸ ਕਾਰਨ ਇਸਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਇਸ ਸੰਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਵਿਸ਼ਵ ਕੱਪ ਫਾਈਨਲ ਲਈ 3,000 ਪੁਲਿਸ ਮੁਲਾਜ਼ਮ ਤੇ ਐਂਟੀ-ਡਰੋਨ ਸਿਸਟਮ ਕੀਤੇ ਜਾਣਗੇ ਤਾਇਨਾਤ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਹੋਈ ਮੌਤ