24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸਾਡੀ ਸਰਕਾਰ ਨੇ ਬਹੁਤ ਵੱਡੀ ਗਾਰੰਟੀ ਅੱਜ ਪੂਰੀ ਕੀਤੀ ਹੈ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਪ੍ਰੈੱਸ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 13 ਅਪ੍ਰੈਲ...

ਅਜੀਤ ਡੈਸਕ 08-03-2026

ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਪ੍ਰੈੱਸ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 13 ਅਪ੍ਰੈਲ ਤੋਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਸਾਡੀ ਸਰਕਾਰ ਨੇ ਬਹੁਤ ਵੱਡੀ ਗਾਰੰਟੀ ਅੱਜ ਪੂਰੀ ਕੀਤੀ ਹੈ ਕਿਉਂਕਿ ਮਾਵਾਂ-ਭੈਣਾਂ ਤੋਂ ਬਿਨਾਂ ਨਾ ਦੇਸ਼ ਚੱਲ ਸਕਦਾ ਹੈ ਤੇ ਨਾ ਹੀ ਘਰ।ਉਨ੍ਹਾਂ ਕਿਹਾ ਕਿ ਹੁਣ ਮਹਿਲਾਵਾਂ ਕਿਸੇ 'ਤੇ ਨਿਰਭਰ ਨਹੀਂ ਰਹਿਣਗੀਆਂ। ਇਹ ਸਿਰਫ਼ ਬਜਟ ਨਹੀਂ, ਤਰੱਕੀ ਦਾ ਐਫੀਡੇਵਿਟ ਹੈ।ਬਜਟ ਵਿਚ ਹਰ ਵਰਗ ਨੂੰ ਸ਼ਾਮਿਲ ਕੀਤਾ ਗਿਆ ਹੈ ਤੇ ਸਾਨੂੰ ਖਜ਼ਾਨੇ ਦਾ ਸਹੀ ਇਸਤੇਮਾਲ ਕਰਨਾ ਆਉਂਦਾ ਹੈ।

ਪਿਛਲੀ ਖ਼ਬਰ ਨਵ ਵਿਆਹੁਤਾ ਦੀ ਗੋਲੀ ਮਾਰ ਕੇ ਹੱਤਿਆ ਦੇ ਇਨਸਾਫ਼ ਲਈ ਪਰਿਵਾਰ ਵਲੋਂ ਜੀਟੀ ਰੋਡ 'ਤੇ ਧਰਨਾ ਅਗਲੀ ਖ਼ਬਰ ਜਿੰਨੀਆਂ ਗਾਰੰਟੀਆਂ ਦੇ ਕੇ ਸੱਤਾ ਵਿਚ ਆਏ ਸੀ, ਅੱਜ ਸਾਰੀਆਂ ਪੂਰੀਆਂ ਹੋ ਗਈਆਂ ਹਨ - ਹਰਪਾਲ ਸਿੰਘ ਚੀਮਾ