ਚੰਡੀਗੜ੍ਹ, 29 ਮਾਰਚ- ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ 'ਤੇ ਹੋਈ। ਇਸ ਮੀਟਿੰਗ ਦੌਰਾਨ 13 ਅਪ੍ਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਕੈਬਨਿਟ ਦੀ ਪ੍ਰਵਾਨਗੀ ਮਿਲ ਗਈ ਹੈ।
ਇਸ ਮੀਟਿੰਗ ਦੌਰਾਨ ਮਾਵਾਂ ਧੀਵਾਂ ਯੋਜਨਾ ਉਤੇ ਮੋਹਰ ਲੱਗ ਗਈ ਹੈ। ਇਸਦੀ ਰਜਿਸਟ੍ਰੇਸ਼ਨ ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਇਸ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ 13 ਅਪ੍ਰੈਲ ਤੋਂ ਪੈਸੇ ਮਿਲਣੇ ਸ਼ੁਰੂ ਹੋ ਜਾਣਗੇ।