15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪ੍ਰਸਿੱਧ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਨਾਮਵਰ ਅਦਾਕਾਰਾ ਪ੍ਰਿਅੰਕਾ ਚੋਪੜਾ ਅੱਜ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਪ੍ਰਿਅੰਕਾ ਚੋਪੜਾ ਨੇ ਪੰਜਾਬੀ ਸੂਟ...

ਅਜੀਤ ਡੈਸਕ 31-03-2026

 ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਨਾਮਵਰ ਅਦਾਕਾਰਾ ਪ੍ਰਿਅੰਕਾ ਚੋਪੜਾ ਅੱਜ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਪ੍ਰਿਅੰਕਾ ਚੋਪੜਾ ਨੇ ਪੰਜਾਬੀ ਸੂਟ ਪਾਇਆ ਹੋਇਆ ਸੀ ਅਤੇ ਪਛਾਣ ਲੁਕਾਉਣ ਲਈ ਸਿਰ ਉਤੇ ਲੰਬਾ ਦੁਪੱਟਾ ਵੀ ਲਿਆ ਹੋਇਆ ਸੀ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸਥਿਤ ਛਬੀਲ ਉਤੇ ਕੁਝ ਸਮਾਂ ਬੀਬੀਆਂ ਨਾਲ ਬੈਠ ਕੇ ਸੰਗਤਾਂ ਦੇ ਝੂਠੇ ਕੌਲੇ ਮਾਂਜਣ ਦੀ ਸੇਵਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਰਬਜੀਤ ਸਿੰਘ ਤੇ ਹੋਰ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਿਰ ਉਤੇ ਲੰਬਾ ਦੁਪੱਟਾ ਲਿਆ ਹੋਣ ਕਰਕੇ ਬਹੁਤੇ ਸ਼ਰਧਾਲੂ ਉਨ੍ਹਾਂ ਨੂੰ ਪਛਾਣ ਹੀ ਨਹੀਂ ਸਕੇ ਤੇ ਉਹ ਮੱਥਾ ਟੇਕ ਕੇ ਵਾਪਸ ਚਲੇ ਗਏ।

ਪਿਛਲੀ ਖ਼ਬਰ ਲੈਬਨਾਨ ’ਚ ਮਾਰੇ ਗਏ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਰੱਖਿਅਕ ਤੇ ਇਜ਼ਰਾਈਲੀ ਸੈਨਿਕ ਅਗਲੀ ਖ਼ਬਰ ਅਨਾਜ ਮੰਡੀ ਰਾਜਪੁਰਾ ਵਿਖੇ ਕਣਕ ਦੀ ਫਸਲ ਆਉਣੀ ਸ਼ੁਰੂ