24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਫਗਵਾੜਾ ਵਿਚ ਡੀ.ਐਸ.ਪੀ. ਦੀ ਗੋਲੀ ਲੱਗਣ ਨਾਲ ਮੌਤ

ਫਗਵਾੜਾ, (ਕਪੂਰਥਲਾ), 21 ਅਪ੍ਰੈਲ, (ਹਰਜੋਤ ਸਿੰਘ ਚਾਨਾ)- ਐਂਟੀ ਨਾਰਕੋਟਿਕਸ ਟਾਸਕ ਫੋਰਸ ਵਿਚ ਤਾਇਨਾਤ ਡੀ.ਐਸ.ਪੀ. ਯੋਗੇਸ਼ ਕੁਮਾਰ ਦੀ ਅੱਜ ਫਗਵਾੜਾ ਦੇ ਪੁਲਿਸ...

ਅਜੀਤ ਡੈਸਕ 21-04-2026

ਫਗਵਾੜਾ, (ਕਪੂਰਥਲਾ), 21 ਅਪ੍ਰੈਲ, (ਹਰਜੋਤ ਸਿੰਘ ਚਾਨਾ)- ਐਂਟੀ ਨਾਰਕੋਟਿਕਸ ਟਾਸਕ ਫੋਰਸ ਵਿਚ ਤਾਇਨਾਤ ਡੀ.ਐਸ.ਪੀ. ਯੋਗੇਸ਼ ਕੁਮਾਰ ਦੀ ਅੱਜ ਫਗਵਾੜਾ ਦੇ ਪੁਲਿਸ ਕਵਾਰਟਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ । ਇਹ ਗੋਲੀ ਉਸ ਦੇ ਆਪਣੇ ਰਿਵਾਲਵਰ ਤੋਂ ਚੱਲੀ ਹੋਈ ਦੱਸੀ ਜਾ ਰਹੀ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਉਸ ਸਮੇਂ ਵਾਪਰੀ, ਜਦੋਂ ਉਹ ਆਪਣੇ ਕਮਰੇ ਵਿਚ ਇਕੱਲੇ ਸਨ। ਗੋਲੀ ਦੀ ਆਵਾਜ਼ ਸੁਣ ਕੇ ਹੋਰ ਪੁਲਿਸ ਕਰਮਚਾਰੀ ਮੌਕੇ ’ਤੇ ਪਹੁੰਚੇ, ਜਿਥੇ ਉਨ੍ਹਾਂ ਨੂੰ ਡੀ.ਐਸ.ਪੀ. ਗੰਭੀਰ ਹਾਲਤ ਵਿਚ ਮਿਲੇ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮੌਕੇ ’ਤੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸਾਥੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਐਸ.ਪੀ. ਫਗਵਾੜਾ ਨੇ ਦੱਸਿਆ ਕਿ ਡੀ.ਐਸ.ਪੀ. ਦੀ ਐਸ.ਟੀ.ਐਫ਼. ਤੋਂ ਬਦਲੀ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਆਪਣਾ ਸਰਕਾਰੀ ਹਥਿਆਰ ਜਮ੍ਹਾਂ ਕਰਵਾਉਣਾ ਸੀ। ਅੱਜ ਉਹ ਹਥਿਆਰ ਦੀ ਸਫਾਈ ਕਰ ਰਹੇ ਸਨ, ਜਿਸ ਦੌਰਾਨ ਅਚਾਨਕ ਗੋਲੀ ਚੱਲ ਗਈ ਅਤੇ ਇਹ ਘਟਨਾ ਵਾਪਰ ਗਈ।

ਪਿਛਲੀ ਖ਼ਬਰ ਹੰਬੜਾਂ ’ਚ ਕਬਾੜੀਏ ਦੀ ਦੁਕਾਨ ’ਤੇ ਧਮਾਕਾ, ਇਕ ਵਿਆਕਤੀ ਦੀ ਮੌਤ ਅਗਲੀ ਖ਼ਬਰ ਮੋਟਰਸਾਈਕਲ ਤੇ ਬੱਸ ਦੀ ਭਿਆਨਕ ਟੱਕਰ, ਵਿਅਕਤੀ ਦੀ ਮੌਤ