26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੀ.ਬੀ.ਐਮ.ਬੀ. ਮਾਮਲੇ 'ਚ ਹਾਈ ਕੋਰਟ ਨੇ ਖਾਰਜ ਕੀਤੀ, ਪੰਜਾਬ ਸਰਕਾਰ ਦੀ ਪਟੀਸ਼ਨ

ਚੰਡੀਗੜ੍ਹ, 22 ਅਪ੍ਰੈਲ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨਾਲ ਜੁੜੇ ਚਰਚਿਤ ਪਾਣੀ ਵਿਵਾਦ ਮਾਮਲੇ 'ਚ ਪੰਜਾਬ ਸਰਕਾਰ...

ਅਜੀਤ ਡੈਸਕ 22-04-2026

ਚੰਡੀਗੜ੍ਹ, 22 ਅਪ੍ਰੈਲ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਨਾਲ ਜੁੜੇ ਚਰਚਿਤ ਪਾਣੀ ਵਿਵਾਦ ਮਾਮਲੇ 'ਚ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਇਹ ਅਰਜ਼ੀ ਪਿਛਲੇ ਸਾਲ ਹਰਿਆਣਾ ਨੂੰ 8500 ਕਿਊਸੈਕ ਪਾਣੀ ਦੇਣ ਦੇ ਬੀਬੀਐਮਬੀ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਗਈ ਸੀ।

ਪੰਜਾਬ ਸਰਕਾਰ ਦਾ ਮੁੱਖ ਦੋਸ਼ ਸੀ ਕਿ ਬੀ.ਬੀ.ਐਮ.ਬੀ. ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਇਹ ਫ਼ੈਸਲਾ ਕੀਤਾ। ਸੂਬੇ ਵਲੋਂ ਕਿਹਾ ਗਿਆ ਕਿ ਬਿਨਾਂ ਉਸ ਦੀ ਸਹਿਮਤੀ ਦੇ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਨਾ ਸਿਰਫ਼ ਸਥਾਪਿਤ ਸਮਝੌਤਿਆਂ ਦੇ ਖ਼ਿਲਾਫ਼ ਹੈ, ਸਗੋਂ ਉਸ ਦੀਆਂ ਇਤਰਾਜ਼ਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ। ਪੰਜਾਬ ਨੇ ਅਦਾਲਤ ਨੂੰ ਦੱਸਿਆ ਕਿ ਤਕਨੀਕੀ ਕਮੇਟੀ ਦੀ ਮੀਟਿੰਗ ਵਿਚ “ਦੁਪੱਖੀ ਸਹਿਮਤੀ” ਦੀ ਸ਼ਰਤ ਸ਼ਾਮਿਲ ਸੀ, ਜਿਸਨੂੰ ਬਾਅਦ ਵਿਚ ਹਟਾ ਕੇ ਇਕਤਰਫ਼ਾ ਫੈਸਲਾ ਲਾਗੂ ਕਰ ਦਿੱਤਾ ਗਿਆ।

ਹਾਲਾਂਕਿ, ਹਾਈ ਕੋਰਟ ਨੇ ਇਹ ਦਲੀਲਾਂ ਮਨਜ਼ੂਰ ਨਹੀਂ ਕੀਤੀਆਂ। ਅਦਾਲਤ ਨੇ ਸਪਸ਼ਟ ਕੀਤਾ ਕਿ ਇਸ ਮਾਮਲੇ ‘ਤੇ ਪਹਿਲਾਂ ਹੀ ਵਿਸਤ੍ਰਿਤ ਸੁਣਵਾਈ ਕਰਕੇ ਫੈਸਲਾ ਦਿੱਤਾ ਜਾ ਚੁੱਕਾ ਹੈ। ਉਸ ਫੈਸਲੇ ਵਿਚ ਕਿਹਾ ਗਿਆ ਸੀ ਕਿ ਜੇ ਕਿਸੇ ਰਾਜ ਨੂੰ ਬੀ.ਬੀ.ਐਮ.ਬੀ. ਦੇ ਫੈਸਲੇ ਨਾਲ ਇਤਰਾਜ਼ ਹੈ, ਤਾਂ ਉਹ ਨਿਯਮਾਂ ਦੇ ਤਹਿਤ ਕੇਂਦਰ ਸਰਕਾਰ ਦੇ ਸਾਹਮਣੇ ਆਪਣੀ ਸ਼ਿਕਾਇਤ ਰੱਖ ਸਕਦਾ ਹੈ।

ਪਿਛਲੀ ਖ਼ਬਰ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਫ਼ੌਜ ਦੀ ਮਦਦ ਮੰਗੀ ਅਗਲੀ ਖ਼ਬਰ ਅਫ਼ਰੀਕਨ ਸਵਾਈਨ ਫੀਵਰ ਪ੍ਰਭਾਵਿਤ ਖ਼ੇਤਰ ਨੂੰ ਰੀਪੋਪੂਲੇਸ਼ਨ ਘੋਸ਼ਿਤ ਕੀਤਾ