27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਵਿਆਹੁਤਾ ਔਰਤ ਦੀ ਭੇਦਭਰੀ ਹਾਲਤ ਵਿਚ ਮੌਤ

ਅਜਨਾਲਾ (ਅੰਮ੍ਰਿਤਸਰ), 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਗੁਰਾਲਾ ਵਿਖੇ ਇਕ ਵਿਆਹੁਤਾ ਔਰਤ ਰਜੀਆ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ...

ਅਜੀਤ ਡੈਸਕ 22-04-2026

ਅਜਨਾਲਾ (ਅੰਮ੍ਰਿਤਸਰ), 22 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਗੁਰਾਲਾ ਵਿਖੇ ਇਕ ਵਿਆਹੁਤਾ ਔਰਤ ਰਜੀਆ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੇ ਪੇਕਾ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਕਤਲ ਕਰਨ ਦੇ ਦੋਸ਼ ਲਗਾਏ ਹਨ। ਡੀ.ਐਸ.ਪੀ. ਅਜਨਾਲਾ ਗੁਰਦੀਪ ਸਿੰਘ ਅਤੇ ਐਸ.ਐਚ.ਓ. ਅਜਨਾਲਾ ਸਬ-ਇੰਸਪੈਕਟਰ ਹਰਜੀਤ ਸਿੰਘ ਸੰਧੂ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾ ਦੇ ਪਿਤਾ ਪ੍ਰਕਾਸ਼ ਮਸੀਹ ਨੇ ਕਥਿਤ ਦੋਸ਼ ਲਗਾਉਂਦਿਆਂ ਦੱਸਿਆ ਕਿ ਰਜ਼ੀਆ ਦਾ ਪਤੀ ਮੰਗਾ ਮਸੀਹ ਨਸ਼ੇ ਕਰਨ ਦਾ ਆਦੀ ਸੀ ਤੇ ਅਕਸਰ ਹੀ ਉਸ ਕੋਲੋਂ ਪੈਸੇ ਮੰਗਦਾ ਸੀ। ਅੱਜ ਵੀ ਉਸ ਨੇ ਜਦੋਂ ਮੰਗਾ ਮਸੀਹ ਨੂੰ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਰਜ਼ੀਆਂ ਨੂੰ ਫਾਹ ਦੇ ਕੇ ਮਾਰ ਦਿੱਤਾ ਹੈ। ਐਸ.ਐਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਹੋਣਗੇ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਪੱਛਮੀ ਬੰਗਾਲ ਚੋਣਾਂ : ਈਵੀਐਮ ਅਤੇ ਪੋਲਿੰਗ ਸਮੱਗਰੀ ਲੈ ਕੇ ਪੋਲਿੰਗ ਪਾਰਟੀਆਂ ਰਵਾਨਾ ਅਗਲੀ ਖ਼ਬਰ ਤ੍ਰਿਸ਼ੂਰ ਧਮਾਕਾ: ਕੇਰਲਮ ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ, ਨਿਆਂਇਕ ਜਾਂਚ ਦੇ ਹੁਕਮ